The Khalas Tv Blog Punjab ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, CM ਮਾਨ ਲੈਣਗੇ ਹੜ੍ਹ ਦੇ ਹਾਲਾਤਾਂ ਦਾ ਫੀਡਬੈਕ
Punjab

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, CM ਮਾਨ ਲੈਣਗੇ ਹੜ੍ਹ ਦੇ ਹਾਲਾਤਾਂ ਦਾ ਫੀਡਬੈਕ

ਬਿਊਰੋ ਰਿਪੋਰਟ (ਚੰਡੀਗੜ੍ਹ, 5 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦਰਮਿਆਨ ਅੱਜ ਸ਼ਾਮ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਅਗਵਾਈ ਕਰਨਗੇ। ਮੀਟਿੰਗ ਦੌਰਾਨ ਹੜ੍ਹ ਨਾਲ ਜੁੜੇ ਹਾਲਾਤਾਂ ਦਾ ਫੀਡਬੈਕ ਲਿਆ ਜਾਵੇਗਾ ਅਤੇ ਰਾਹਤ ਸੰਬੰਧੀ ਫੈਸਲੇ ਕੀਤੇ ਜਾਣਗੇ।

ਹਾਲਾਂਕਿ ਕੱਲ੍ਹ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਟਾਲ ਦਿੱਤਾ ਸੀ।

ਇਸ ਵੇਲੇ ਪੰਜਾਬ ਦੇ 1902 ਪਿੰਡ ਹੜ੍ਹ ਦੀ ਚਪੇਟ ਵਿੱਚ ਹਨ। ਸਰਕਾਰ ਸੂਬੇ ਨੂੰ ਆਫ਼ਤ-ਗ੍ਰਸਤ ਘੋਸ਼ਿਤ ਕਰ ਚੁੱਕੀ ਹੈ। ਹੜ੍ਹ ਪ੍ਰਭਾਵਿਤ ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਫ਼ਸਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਤੁਰੰਤ ਅਤੇ ਤਰਜੀਹੀ ਅਧਾਰ ‘ਤੇ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਮੋਰਚਾ ਸੰਭਾਲ ਰਹੇ ਹਨ।

Exit mobile version