ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ। ਫ਼ਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ, ਪਰ ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ; ਕਈ ਵੱਡੇ ਫ਼ੈਸਲਿਆਂ ਉਤੇ ਲੱਗੇਗੀ ਮੋਹਰ
