Punjab

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫ਼ੈਸਲਿਆਂ ‘ਤੇ ਲਗੇਗੀ ਮੋਹਰ

ਪੰਜਾਬ ਸਰਕਾਰ ਅੱਜ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3:00 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਆਯੋਜਿਤ ਸਮਾਗਮਾਂ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਅਤੇ ਕਰਮਚਾਰੀਆਂ ਨਾਲ ਸਬੰਧਤ ਮੁੱਦੇ ਸ਼ਾਮਲ ਹੋ ਸਕਦੇ ਹਨ। ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਲਾਭਪਾਤਰੀਆਂ ਨੂੰ ਚੈੱਕ ਜਾਰੀ ਕਰ ਦਿੱਤੇ ਜਾਣਗੇ।