Punjab

ਪੰਜਾਬ ਕੈਬਨਿਟ ਦੀ ਮੀਟਿੰਗ ਭਲਕ ਨੂੰ

‘ਦ ਖ਼ਾਲਸ ਬਿਊਰ : ਮੰਤਰੀ ਮੰਡਲ ਦਾ ਵਿਸਥਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਭਲਕ ਨੂੰ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦੇ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਗਿਆ ਹੈ। ਇਸ ਮੰਤਰੀ ਮੰਡਲ ‘ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਹੈ। ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ।