The Khalas Tv Blog Punjab ਪੰਜਾਬ ‘ਚ ਅੱਜ ਮਨਾਇਆ ਜਾ ਰਿਹੈ “ਨੋ-ਚਲਾਨ ਡੇਅ”
Punjab

ਪੰਜਾਬ ‘ਚ ਅੱਜ ਮਨਾਇਆ ਜਾ ਰਿਹੈ “ਨੋ-ਚਲਾਨ ਡੇਅ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਟਰਾਂਸਪੋਰਟ ਵਿਭਾਗ ਨੋ-ਚਲਾਨ ਦਿਵਸ ਮਨਾ ਰਿਹਾ ਹੈ, ਯਾਨਿ ਅੱਜ ਕਿਸੇ ਦਾ ਵੀ ਚਲਾਨ ਨਹੀਂ ਕੱਟਿਆ ਜਾਵੇਗਾ। ਦਰਅਸਲ, ਕਾਂਗਰਸ ਪਾਰਟੀ ਵੱਲੋਂ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਮੌਕੇ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਕੋਈ ਚਲਾਨ ਨਹੀਂ ਕੱਟਿਆ ਜਾਵੇਗਾ।

ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ 10 ਵਜੇ ਜਲੰਧਰ ਤੋਂ ਬਾਲ ਦਿਵਸ ਮੌਕੇ ਬੱਚਿਆਂ ਵਿੱਚ ਟ੍ਰੈਫਿਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੂਬਾ ਵਿਆਪੀ ਸੜਕ ਸੁਰੱਖਿਆ ਮੁਹਿੰਮ ਨੋ-ਚਲਾਨ ਦਿਵਸ ਦੀ ਸ਼ੁਰੂਆਤ ਕੀਤੀ। ਅੱਜ ਪੰਜਾਬ ਭਰ ਵਿੱਚ ਕਿਸੇ ਦਾ ਵੀ ਚਲਾਨ ਨਾ ਕੱਟੇ ਜਾਣ ਦਾ ਐਲਾਨ ਕੀਤਾ ਹੈ। ਵੜਿੰਗ ਨੇ ਇਸ ਸਬੰਧੀ ਪੁਲਿਸ ਵਿਭਾਗ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਰਾਜਾ ਵੜਿੰਗ ਨੇ ਸਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਸੜਕ ਹਾਦਸਿਆਂ ਤੋਂ ਮੁਕਤ ਬਣਾਉਣ ਦਾ ਪ੍ਰਣ ਕਰਨ ਅਤੇ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਣ। ਉਨ੍ਹਾਂ ਨੇ ਸੜਕ ਸੁਰੱਖਿਆ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਬਣਾਉਣ ਦੀ ਅਪੀਲ ਕੀਤੀ। ਵੜਿੰਗ ਨੇ ਯਾਤਰੀਆਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

Exit mobile version