The Khalas Tv Blog Punjab ਪੰਜਾਬ- ਚੰਡੀਗੜ੍ਹ ‘ਚ ਸਵੇਰ ਤੋਂ ਹੀ ਲੱਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ
Punjab

ਪੰਜਾਬ- ਚੰਡੀਗੜ੍ਹ ‘ਚ ਸਵੇਰ ਤੋਂ ਹੀ ਲੱਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ

ਮੁਹਾਲੀ : ਪੰਜਾਬ ਵਿੱਚ ਮਾਨਸੂਮ ਬੀਤੇ ਦਿਨ ਤੋਂ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਅੱਜ ਤੋਂ ਐਕਟਿਵ ਹੋ ਸਕਦਾ ਹੈ। ਦਰਅਸਲ ਅੱਜ ਪੰਜਾਬ ਦੇ ਕਈ ਕਈ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਬੀਤੇ ਦਿਨੀਂ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ ਪੈ ਰਿਹਾ ਹੈ। ਜਦਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 3 ਸਤੰਬਰ ਮੰਗਲਵਾਰ ਨੂੰ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਦੇ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ​​ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਕੁਝ ਜ਼ਿਲ੍ਹਿਆਂ ਵਿੱਚ 5 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹਿਣ ਵਾਲੇ ਹਨ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲੇਗਾ।

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।

 

Exit mobile version