Punjab

ਮੁੱਖ ਮੰਤਰੀ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ

ਬਿਉਰੋ ਰਿਪੋਰਟ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣ ਕਰਕੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੂੰ ਫੇਫੜਿਆਂ ਵਿਚ ਹਲਕੀ ਸੋਜ ਦੇ ਕਾਰਨ ਉਨ੍ਹਾਂ ਨੂੰ ਵੀਰਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁੱਖ ਮੰਤਰੀ ਦੇ ਰੂਟੀਨ ਚੈਕਅੱਪ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਵਿਚ ਰੱਖਣ ਦਾ ਫੈਸਲਾ ਲਿਆ ਸੀ।

ਇਹ ਵੀ ਪੜ੍ਹੋ –  ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ