Punjab

Anti  Corruption Helpline ਜਾਰੀ ਹੋਈ ਨੂੰ ਹੋਇਆ ਇੱਕ ਸਾਲ ਪੂਰਾ, CM ਮਾਨ ਨੇ ਕੀਤੀ ਲੋਕਾਂ ਨੂੰ ਆਹ ਅਪੀਲ

ਚੰਡੀਗੜ੍ਹ :   Anti  Corruption Helpline (9501200200) ਤਹਿਤ ਹੁਣ ਤੱਕ 300 ਤੋਂ ਜ਼ਿਆਦਾ ਅਫ਼ਸਰਾਂ-ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਉਹਨਾਂ ਖਿਲਾਫ਼ ਕਾਰਵਾਈ ਹੋ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ ਤੇ ਕਿਹਾ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

ਆਪਣੇ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ ਕਿ ਜਦੋਂ ਮਾਰਚ 2022 ਪੰਜਾਬ ਵਿੱਚ ਆਪ ਸਰਕਾਰ ਬਣੀ ਸੀ ਤਾਂ ਇਹ ਫੈਸਲਾ ਕੀਤਾ ਗਿਆ ਸੀ ਕਿ ਸਭ ਤੋਂ ਪਹਿਲਾਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨਾ ਹੈ। ਜਿਸ ਦੇ ਤਹਿਤ, ਅੱਜ ਤੋਂ ਇੱਕ ਸਾਲ ਪਹਿਲਾਂ ਇਹ ਹੈਲਪਲਾਈਨ ਜਾਰੀ ਕੀਤੀ ਗਈ ਸੀ ਤਾਂ ਜੋ ਜੇਕਰ ਕੋਈ ਵੱਡਾ ਅਫ਼ਸਰ ਜਾ ਮੁਲਾਜ਼ਮ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਪੈਸੇ ਦੀ ਮੰਗ ਕਰਦਾ ਹੈ ਤਾਂ ਉਸ ਦੀ ਵੀਡੀਓ ਜਾ ਆਡਿਓ ਬਣਾ ਕੇ ਇਸ ਨੰਬਰ ‘ਤੇ ਭੇਜੋ ਤੇ ਆਪਣੀ ਸ਼ਿਕਾਇਤ ਦਰਜ ਕਰਵਾਓ। ਇੱਕ ਸਾਲ ਬੀਤਣ ਤੋਂ ਬਾਅਦ ਵੱਖ-ਵੱਖ ਮਹਿਕਮੀਆਂ ਦੇ 300 ਤੋਂ ਵੱਧ ਸ਼ਿਕਾਇਤਾਂ ਆਈਆਂ ,ਜਿਸ ‘ਤੇ ਕਾਰਵਾਈ ਹੋਈ ਹੈ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੈਲਪਲਾਈਨ ਉਹਨਾਂ ਦੀ ਮਦਦ ਲਈ ਹੈ । ਕੋਈ ਵੀ ਸਰਕਾਰੀ ਅਫ਼ਸਰ ਜਾਂ ਮੁਲਾਜ਼ਮ ਉਹਨਾਂ ਕੋਲੋਂ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਬਿਨਾਂ ਕਿਸੇ ਸੰਕੋਚ ਤੋਂ ਇਸ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਜਾਵੇ,ਇਸ ‘ਤੇ ਤੁਰੰਤ ਕਾਰਵਾਈ ਹੋਵੇਗੀ।