Punjab

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ ਸਰਕਾਰ

‘ਦ ਖਾਲਸ ਬਿਊਰੋ:ਸੂਬੇ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ  ਇਹ ਐਲਾਨ ਕੀਤਾ ਹੈ ਕਿ ਮਾਨ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਇਸ ਦੇ ਲਈ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਕਿਸਾਨਾਂ ਨੂੰ ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜ਼ਾਜਤ ਦਿੱਤੀ ਹੈ। 

ਇੱਕ ਵੀਡੀਉ ਰਾਹੀਂ ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਪੀਲ ਕੀਤੀ ਹੈ  ਕਿਉਂਕਿ ਇਸ ਵੇਲੇ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਇਹ ਵੀ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਵੀ ਫ਼ਾਇਦਾ ਹੋਵੇਗਾ।