ਬਿਉਰੋ ਰਿਪੋਰਟ: ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ (ਐਤਵਾਰ) ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਮੰਦਰ ਕਮੇਟੀ ਵੱਲੋਂ ਮੁੱਖ ਸਕੱਤਰ ਦਾ ਸਨਮਾਨ ਵੀ ਕੀਤਾ ਗਿਆ।
ਇਸ ਮਕੇ ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਗੁਰੂਘਰ ਦਾ ਆਸ਼ੀਰਵਾਦ ਲੈਣ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਧੰਨਵਾਦ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸੇਵਾ ਦੇ ਰੂਪ ਵਿਚ ਨਿਭਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸਡੀਐਮ ਮਨਕੰਵਲ ਸਿੰਘ ਚਾਹਲ ਅਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।