The Khalas Tv Blog Punjab ਪੰਜਾਬ ‘ਚ ਅੱਜ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ
Punjab

ਪੰਜਾਬ ‘ਚ ਅੱਜ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ-ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਮੈਨੇਜਮੈਂਟ ਖ਼ਿ ਲਾਫ਼ ਕੇਸ ਦਰਜ ਕਰਨ ਦੇ ਵਿਰੋ ਧ ਵਿੱਚ ਲਿਆ ਗਿਆ ਹੈ। ਐਸੋਸੀਏਸ਼ਨ ਆਫ ਪ੍ਰਾਈਵੇਟ ਐਜੂਕੇਸ਼ਨਲ ਇੰਸਟੀਚਿਊਸ਼ਨਜ਼- ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲੀਸ ਨੇ ਸਕੂਲ ਪ੍ਰਬੰਧਕਾਂ ਖ਼ਿ ਲਾਫ਼ ਗਲਤ ਢੰਗ ਨਾਲ ਕੇ ਸ ਦਰਜ ਕੀਤਾ ਹੈ।

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਅੱਜ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਸਕੂਲ ਅਤੇ ਕਾਲਜ ਦੇ ਅਹਾਤੇ ਵਿੱਚ ਅੱਜ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਪੋਸਟ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ।ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਨੁਮਾਇੰਦੇ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਜਬ ਰ ਜਨਾ ਹ ਦੀ ਘ ਟਨਾ ਸਾਹਮਣੇ ਆਈ ਸੀ।

ਲੜਕੀ ਨਾਲ ਹੋਈ ਇਸ ਘਟ ਨਾ ਦੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਗਈ ਹੈ ਅਤੇ ਬਿਨਾਂ ਕਿਸੇ ਤੱਥ ਤੋਂ ਬੇਕਸੂਰ ਪ੍ਰਬੰਧਕਾਂ ‘ਤੇ ਮਾਮਲਾ ਦਰਜ ਕਰਨ ਅਤੇ ਗ੍ਰਿਫ ਤਾਰ ਕਰਨ ਦੀ ਵੀ ਨਿਖੇਧੀ ਕੀਤੀ ਗਈ ਹੈ।ਮੋਹਿਤ ਮਹਾਜਨ ਨੇ ਦੱਸਿਆ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਬੱਚੀ ਨੂੰ ਜਲਦੀ ਇਨਸਾਫ਼ ਨਾ ਦਿੱਤਾ ਗਿਆ ਅਤੇ ਬੇਕਸੂਰ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਜਥੇਬੰਦੀਆਂ ਸੜਕਾਂ ’ਤੇ ਉਤਰਨਗੀਆਂ।

Exit mobile version