The Khalas Tv Blog Khetibadi ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਖ਼ਾਸ ਨਿਰਦੇਸ਼! ਰੋਜ਼ਾਨਾ ਲੈਣਗੇ ਰਿਪੋਰਟ
Khetibadi Punjab

ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਖ਼ਾਸ ਨਿਰਦੇਸ਼! ਰੋਜ਼ਾਨਾ ਲੈਣਗੇ ਰਿਪੋਰਟ

ਬਿਉਰੋ ਰਿਪੋਰਟ: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਦੇ ਤਹਿਤ ਉਨ੍ਹਾਂ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਪਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਇਸ ਮਾਮਲੇ ਸਬੰਧੀ ਆੜ੍ਹਤੀਆਂ ਨਾਲ ਵੀ ਮੀਟਿੰਗ ਕੀਤੀ ਸੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ। ਇਸ ਤੋਂ ਬਾਅਦ ਆੜ੍ਹਤੀਆਂ ਨੇ ਉਨ੍ਹਾਂ ਦੀ ਗੱਲ ਮੰਨ ਲਈ। ਉਨ੍ਹਾਂ ਨੇ ਫਸਲਾਂ ਦੀ ਖ਼ਰੀਦ ਸ਼ੁਰੂ ਕਰਨ ਦਾ ਫੈਸਲਾ ਵੀ ਕਰ ਲਿਆ। ਇਸ ਦੇ ਨਾਲ ਹੀ ਜਲੰਧਰ ਜਾ ਕੇ ਮੁੱਖ ਮੰਤਰੀ ਨੇ ਖ਼ੁਦ ਫ਼ਸਲਾਂ ਦੀ ਖ਼ਰੀਦ ਦਾ ਜਾਇਜ਼ਾ ਲਿਆ।

ਐਫਸੀਆਈ ਨਾਲ ਕਾਨੂੰਨੀ ਲੜਾਈ ਲੜਨ ਦੀ ਤਿਆਰੀ

ਮੁੱਖ ਮੰਤਰੀ ਮਾਨ ਨੇ ਆੜ੍ਹਤੀਆਂ ਨਾਲ ਮੀਟਿੰਗ ਦੌਰਾਨ ਈਪੀਐਫ ਦੇ 50 ਕਰੋੜ ਰੁਪਏ ਦੇ ਬਕਾਇਆ ਦੇ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਸੀ। ਸੀਐਮ ਨੇ ਕਿਹਾ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਜੇ ਲੋੜ ਪਈ ਤਾਂ ਉਹ ਇਸ ਮਾਮਲੇ ਵਿੱਚ ਐਫਸੀਆਈ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ। ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਹੈ।

Exit mobile version