The Khalas Tv Blog Punjab ਮੁੱਖ ਮੰਤਰੀ ਮਾਨ ਤੀਜੇ ਦਿਨ ਵੀ ਹਸਪਤਾਲ ‘ਚ ਦਾਖਲ, ਮਾਨ ਦੀ ਸਿਹਤ ਸਥਿਰ
Punjab

ਮੁੱਖ ਮੰਤਰੀ ਮਾਨ ਤੀਜੇ ਦਿਨ ਵੀ ਹਸਪਤਾਲ ‘ਚ ਦਾਖਲ, ਮਾਨ ਦੀ ਸਿਹਤ ਸਥਿਰ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ’ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਵਿੱਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ’ਤੇ ਦਬਾਅ ਵਧ ਰਿਹਾ ਹੈ ਅਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ।ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰਕੇ ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ ਹਨ ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਫੋਰਟਿਸ ਵਿੱਚ ਜ਼ੇਰੇ ਇਲਾਜ ਹੋਣ ਕਾਰਨ ਹਸਪਤਾਲ ਦੇ ਅੰਦਰ ਅਤੇ ਬਾਹਰ ਮੁੱਖ ਗੇਟਾਂ ’ਤੇ ਪੁਲੀਸ ਦਾ ਸਖ਼ਤ ਪਹਿਰਾ ਹੈ। ਕੈਬਨਿਟ ਮੰਤਰੀਆਂ ਸਮੇਤ ‘ਆਪ’ ਦੇ ਸੀਨੀਅਰ ਆਗੂਆਂ, ਵਾਲੰਟੀਅਰਾਂ ਅਤੇ ਮੁੱਖ ਮੰਤਰੀ ਦੇ ਜਾਣਕਾਰਾਂ ਨੂੰ ਵੀ ਹਸਪਤਾਲ ਵਿੱਚ ਆ ਕੇ ਮਿਲਣ ਤੋਂ ਰੋਕਿਆ ਗਿਆ ਹੈ ਤਾਂ ਜੋ ਬਾਕੀ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਪੰਚਾਇਤੀ ਚੋਣਾਂ ਨੇੜੇ ਹੋਣ ਕਾਰਨ ਭਗਵੰਤ ਮਾਨ ਦੇ ਬਿਮਾਰ ਪੈਣ ਨਾਲ ‘ਆਪ’ ਨੂੰ ਨੁਕਸਾਨ ਝਲਣਾ ਪੈ ਸਕਦਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਮੁੱਖ ਮੰਤਰੀ ਵੱਲੋਂ ਿਨੱਜੀ ਹਸਪਤਾਲ ’ਚ ਇਲਾਜ ਕਰਵਾਉਣ ’ਤੇ ਸਵਾਲ ਚੁੱਕੇ ਹਨ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਸਨ। ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਸੀ ਕਿ ਡਾਕਟਰਾਂ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਆ ਰਹੀ ਹੈ। ਜਾਂਚ ਦੌਰਾਨ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਧਮਣੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ, ਜਿਸ ਨਾਲ ਦਿਲ ‘ਤੇ ਦਬਾਅ ਪੈ ਰਿਹਾ ਹੈ। ਇਸ ਕਾਰਨ ਬਲੱਡ ਪ੍ਰੈਸ਼ਰ ‘ਚ ਉਤਾਰ-ਚੜ੍ਹਾਅ ਹੋਣ ਲੱਗਦਾ ਹੈ। ਇਸ ਬਾਰੇ ਕੁਝ ਹੋਰ ਜਾਂਚ ਕੀਤੀ ਜਾਣੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਜਾਣੇ ਹਨ। ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।

 

Exit mobile version