The Khalas Tv Blog Punjab ਮਕਾਨ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ ! ਮਾਨ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ ! ਲੱਖਾਂ ਦੀ ਹੋਵੇਗੀ ਬੱਚਤ
Punjab

ਮਕਾਨ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ ! ਮਾਨ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ ! ਲੱਖਾਂ ਦੀ ਹੋਵੇਗੀ ਬੱਚਤ

ਬਿਊਰੋ ਰਿਪੋਰਟ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ । ਕੈਬਨਿਟ ਮੀਟਿੰਗ ਵਿੱਚ ਭਗਵੰਤ ਮਾਨ ਸਰਕਾਰ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

Exit mobile version