The Khalas Tv Blog India PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
India Punjab

PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਵਿਵਾਦਤ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿੱਚ ਲਿਆਉਣ ਲਈ ਸੋਧਾਂ ਦੀ ਮੰਗ ਕੀਤੀ।

ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਦੇ ਲਗਾਤਾਰ ਅੰਦੋਲਨ ਦੇ ਕਾਰਨ, ਇਹ ਨਾ ਸਿਰਫ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਤ ਕਰ ਰਿਹਾ ਹੈ ਬਲਕਿ ਸਮਾਜਿਕ ਤਾਣੇ ਬਾਣੇ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਵੀ ਰੱਖਦਾ ਹੈ, ਖਾਸ ਕਰਕੇ ਜਦੋਂ ਰਾਜਨੀਤਿਕ ਪਾਰਟੀਆਂ ਅਤੇ ਸਮੂਹ ਸਖਤ ਸਥਿਤੀ ਵਿੱਚ ਹੁੰਦੇ ਹਨ।

(PM ਮੋਦੀ ਨਾਲ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਉਂਟ ‘ਤੇ ਵੀ ਸਾਂਝੀ ਕੀਤੀ ਹੈ)

Captain Amarinder Singh 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨਾਲ ਮੁਲਾਕਾਤ ਦੌਰਾਨ ਮੈਂ, ਉਹਨਾਂ ਨੂੰ ਇੱਕ ਵਾਰ ਫਿਰ ਤੋਂ ਕਿਹਾ ਹੈ ਕਿ ਉਹ ਫੌਰੀ ਤੌਰ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਖ਼ਤ ਕਦਮ ਚੁੱਕਣ ਤਾਂ ਜੋ ਕਿਸਾਨਾਂ ਵਿੱਚ ਪੈਦਾ ਹੋਈ ਨਾਰਾਜ਼ਗੀ ਤੇ ਰੋਸ ਨੂੰ ਖ਼ਤਮ ਕੀਤਾ ਜਾ ਸਕੇ। ਇਸਦੇ ਨਾਲ ਹੀ ਉਹਨਾਂ ਨੂੰ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਸਬੰਧਿਤ ਕਾਨੂੰਨ ਵਿੱਚ ਸੋਧ ਕਰਨ ਦੀ ਵੀ ਅਪੀਲ ਕੀਤੀ। …In my meeting with Prime Minister Narendra Modi Ji today, have urged upon him for initiating immediate steps to revoke Farm Laws which have triggered resentment amongst farmers. Have also requested him to amend the relevant law to provide free legal services to farmers.

ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਵੱਲ ਇਸ਼ਾਰਾ ਕਰਦਿਆਂ ਕੈਪਟਨ ਨੇ ਕਿਹਾ ਕਿ ਇਸ ਵਿੱਚ 400 ਤੋਂ ਵੱਧ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਜਾਨ ਚਲੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਹੋਣ ਦੀ ਸੰਭਾਵਨਾ ਹੈ। ਕਿਉਂਕਿ ਪਾਕਿ ਸਮਰਥਿਤ ਭਾਰਤ ਵਿਰੋਧੀ ਤਾਕਤਾਂ ਇਸ ਅੰਦੋਲਨ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਵਿਚ ਹਨ।

ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਜਾਇਜ਼ ਸਰੋਕਾਰਾਂ ਦੇ ਸਥਾਈ ਹੱਲ ਲੱਭਣ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਅੰਦੋਲਨ ਨਾ ਸਿਰਫ ਪੰਜਾਬ ਦੀਆਂ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਤ ਕਰ ਰਿਹਾ ਹੈ ਬਲਕਿ ਸਮਾਜਿਕ ਤਾਣੇ-ਬਾਣੇ ਨੂੰ ਵੀ ਹਿਲਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨਾਂ ਦੇ ਵਿਰੋਧ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸਦੇ ਲਈ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵ ਦਾ ਹਵਾਲਾ ਦਿੱਤਾ।

ਪੀਐੱਮ ਮੋਦੀ ਨਾਲ ਹੋਈ ਮੀਟਿੰਗ ਬਾਰੇ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਸੁਲਝਾਉਣ ਲਈ ਦਖਲ ਦੇਣ ਅਤੇ ਖੇਤੀਬਾੜੀ ਕਾਨੂੰਨ ਰੱਦ ਕਰਨ ਤਾਂ ਜੋ ਵਿਰੋਧੀ ਤਾਕਤਾਂ ਨੂੰ ਉਨ੍ਹਾਂ ਦੇ ਗੁੱਸੇ ਦਾ ਲਾਭ ਲੈਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੱਤਾ ਹੈ।

Exit mobile version