The Khalas Tv Blog Punjab ਬਠਿੰਡਾ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਰਮੇ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
Punjab

ਬਠਿੰਡਾ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਰਮੇ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸਨ। ਜਾਣਕਾਰੀ ਅਨੁਸਾਰ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਹੋਏ ਨੁਕਸਾਨ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਦਵਾਈ ਬਿਲਕੁਲ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ।

Exit mobile version