Punjab

ਮੁੱਖ ਮੰਤਰੀ ਕੱਲ੍ਹ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ

ਬਿਉਰੋ ਰਿਪੋਰਟ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ, ਸਾਢੇ 19 ਹਜ਼ਾਰ ਸਕੂਲਾਂ ਵਿੱਚੋਂ 12 ਹਜ਼ਾਰ ਸਕੂਲ ਅਜਿਹੇ ਬਣ ਗਏ ਹਨ ਜਿੱਥੇ ਵਿਦਿਆਰਥੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ। ਹੁਣ ਸੂਬੇ ਦੇ ਕਿਸੇ ਵੀ ਸਕੂਲ ਵਿੱਚ ਵਿਦਿਆਰਥੀ ਜ਼ਮੀਨ ‘ਤੇ ਨਹੀਂ ਬੈਠਦੇ। ਇਸ ਦੇ ਨਾਲ ਹੀ, ਸੂਬੇ ਦੇ 17 ਹਜ਼ਾਰ ਸਰਕਾਰੀ ਸਕੂਲ ਵਾਈ-ਫਾਈ ਯਾਨੀ ਇੰਟਰਨੈੱਟ ਸਹੂਲਤ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀ ਆਪਣੇ ਇਲਾਕਿਆਂ ਦੇ ਸਕੂਲਾਂ ਵਿੱਚ ਕੀਤੇ ਗਏ ਕੰਮਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਕੂਲ ਆਫ਼ ਐਮੀਨੈਂਸ ਸ਼ਹੀਦ ਭਗਵੰਤ ਸਿੰਘ ਨਗਰ ਦਾ ਉਦਘਾਟਨ ਕਰਨਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ। ਉਹ 8% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਜੇਕਰ ਕੋਈ ਸਕੂਲ ਫੀਸਾਂ ਵਧਾਉਂਦਾ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਦੱਸਣਾ ਪਵੇਗਾ ਕਿ ਸਕੂਲ ਵਿੱਚ ਕੀ ਸੁਧਾਰ ਹੋਏ ਹਨ।

ਇਹ ਵੀ ਪੜ੍ਹੋ – ਆਈਪੀਐਸ ਸਣੇ ਵੱਡੀ ਗਿਣਤੀ ‘ਚ ਅਧਿਕਾਰੀਆਂ ਦੇ ਹੋਏ ਤਬਾਦਲੇ