Lok Sabha Election 2024 Punjab

ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਐਲਾਨੀ, ਰਾਣਾ ਕੇਪੀ ਸਿੰਘ ਨੂੰ ਬਣਾਇਆ ਚੇਅਰਮੈਨ

ਕਾਂਗਰਸ ਪਾਰਟੀ ਨੇ ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਤੋਂ ਬਾਅਦ ਸੁਖਵਿੰਦਰ ਸਿੰਘ ਡੈਨੀ ਤੇ ਹਰਦਿਆਲ ਸਿੰਘ ਕੰਬੋਜ ਸਹਿ-ਚੇਅਰਮੈਨ ਥਾਪੇ ਗਏ ਹਨ। ਪਵਨ ਆਦੀਆ ਨੂੰ ਸੀਨੀਅਰ ਵਾਈਸ ਚੇਅਰਮੈਨ ਬਣਾਇਆ ਗਿਆ ਹੈ ਤੇ ਜਸਬੀਰ ਸਿੰਘ ਡਿੰਪਾ ਚੋਣ ਪ੍ਰਚਾਰ ਲਈ ਪਾਰਟੀ ਦੇ ਕਨਵੀਨਰ ਐਲਾਨੇ ਗਏ ਹਨ।