‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਦੇਸ਼ ਦੇ ਆਪਣੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਸੀ ਜਿਸ ਤੋਂ ਬਾਅਦ ਅੱਜ ਪੰਜਾਬ ਪ੍ਰਦੇਸ ਕਾਂਗਰਸ ਦੇ ਵਿਧਾਇਕ ਅਤੇ ਸਾਂਸਦ ਦਿੱਲੀ ਪਹੁੰਚ ਗਏ ਹਨ। ਜਿਨ੍ਹਾਂ ਵਿਚ ਸਾਬਕਾ ਡਿਪਟੀ ਸੀਐਮ ਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਪਰਗਟ ਸਿੰਘ, ਸਾਬਕਾ ਮੰਤਰੀ ਅਰੁਣਾ ਚੌਧਰੀ, ਸੰਦੀਪ ਸੰਧੂ ਸਮੇਤ ਹੋਰ ਕਈ ਆਗੂ ਦਿੱਲੀ ਪਹੁੰਚ ਗਏ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਈਡੀ ਵਲੋਂ ਪੁੱਛਗਿੱਛ ਨੂੰ ਲੈ ਕੇ ਕਾਂਗਰਸੀ ਆਗੂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। 23 ਜੂਨ ਨੂੰ ਸੋਨੀਆ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਦੇ ਵੱਡੇ ਨੇਤਾ 23 ਜੂਨ ਨੂੰ ਦਿੱਲੀ ਵਿਚ ਵੱਡਾ ਪ੍ਰਦਰ ਸ਼ਨ ਕਰ ਸਕਦੇ ਹਨ। ਕਾਂਗਰਸ ਦੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਦਿੱਲੀ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।