ਬਿਉਰੋ ਰਿਪੋਰਟ – (Punjab Lok Sabha Election 2024) ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਨੇ ਆਪਣੇ ਵਿਵਾਦਤ ਬਿਆਨ ਲਈ ਪੰਥ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਆਧਿਕਾਰਿਤ ਐਕਸ ਹੈਂਡਲ ਤੋਂ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਹ ਹੱਥ ਜੋੜ ਕੇ ਸਮੂਹ ਸਿੱਖ ਸਾਧ-ਸੰਗਤ ਕੋਲੋਂ ਆਪਣੀ ਭੁੱਲ ਵਾਸਤੇ ਮੁਆਫ਼ੀ ਮੰਗ ਰਹੇ ਹਨ।
ਉਨ੍ਹਾਂ ਲਿਖਿਆ – “ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹਾਂ।”
ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹਾਂ। pic.twitter.com/8BiXmrpO8j
— Amrita Warring (@AmritaWarring) April 30, 2024
ਇਸ ਬਿਆਨ ‘ਤੇ ਹੋਇਆ ਸੀ ਵਿਵਾਦ
ਦਰਅਸਲ ਬੀਤੇ ਦਿਨ ਉਨ੍ਹਾਂ ਚੋਣ ਪ੍ਰਚਾਰ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪੰਜੇ ਦੀ ਤੁਲਨਾ ਕਾਂਗਰਸ (Congress) ਦੇ ਪੰਜੇ ਨਾਲ ਕਰ ਦਿੱਤੀ ਸੀ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇੱਕ-ਇੱਕ ਵੋਟ ਗੁਰੂ ਨਾਨਕ ਦੇਵ ਜੀ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ। ਉਨ੍ਹਾਂ ਦੇ ਇਸ ਵਿਵਾਦਿਤ ਬਿਆਨ ਮਗਰੋਂ ਸਿੱਖ ਭਾਈਚਾਰੇ ਵਿੱਚ ਭਾਰੀ ਗੁੱਸਾ ਦੇਖਿਆ ਗਿਆ। ਉਨ੍ਹਾਂ ਨੇ ਪ੍ਰਚਾਰ ਦੌਰਾਨ ਕਿਹਾ ਕਿ “ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ। ਇਸ ਕਰਕੇ ਮੈਂ ਪੰਜੇ ਲਈ ਵੋਟ ਮੰਗਣ ਆਈ ਹਾਂ। ਗੁਰੂਆਂ ਦਾ ਪੰਜਾ ਹੋਣ ਕਰਕੇ ਕਾਂਗਰਸ ਨੇ ਪੰਜਾ ਨਿਸ਼ਾਨ ਚੁਣਿਆ ਹੈ।”
ਇਸ ਬਿਆਨ ਤੋਂ ਪੰਜਾਬ ਦੀ ਸਿਆਸਤ ਤਾਂ ਗਰਮਾਈ, ਨਾਲ ਹੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੰਮ੍ਰਿਤਾ ਵੜਿੰਗ ਨੂੰ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਆਗੂਆਂ ਵਲੋਂ ਸਿਆਸੀ ਹਿੱਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਹੁਣ ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸਮੂਹ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗ ਲਈ ਹੈ।