‘ ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਥਾਂ ਚੋਣ ਪ੍ਰਚਾਰ ਦੀ ਕਮਾਂਡ ਤਿੰਨ ਲਾੀਡਰਾਂ ਦੇ ਹੱਥ ਦਿੱਤੀ । ਕਾਂਗਰਸ ਸਾਂਝੀ ਅਗਵਾਈ ਹੇਠ ਚੋਣਾਂ ਲੜੇਗੀ।ਜਿਸ ਵਿੱਚ ਨਵਜੋਤ ਸਿੱਧੂ ਦੇ ਨਾਲ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹੋਣਗੇ। ਦਿੱਲੀ ‘ਚ ਹੋਈ ਕਾਂਗਰਸ ਹਾਈਕਮਾਂਡ ਦੀ ਮੀਟਿੰਗ ‘ਚ ਇਹ ਫੈਸਲਾ ਲੈਣ ਤੋਂ ਬਾਅਦ ਪਾਰਟੀ ਦੇ ਆਗੂਆਂ ਨੂੰ ਸੰਦੇਸ਼ ਭੇਜ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ ਸਿੱਧੂ ਦਾ ਕੀ ਸਟੈਂਡ ਹੋਵੇਗਾ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਸਿੱਧੂ ਲਗਾਤਾਰ ਚੋਣ ਰੈਲੀਆਂ ਕਰ ਰਹੇ ਹਨ। ਜਿਸ ਵਿੱਚ ਉਹ ਦਾਅਵਾ ਕਰ ਰਹੇ ਹਨ ਕਿ ਅਗਲੀ ਸਰਕਾਰ ਉਨ੍ਹਾਂ ਦੀ ਹੀ ਹੋਵੇਗੀ। ਉਹ ਮੌਜੂਦਾ ਸਰਕਾਰ ਨੂੰ ਕਾਂਗਰਸ ਦੀ ਨਹੀਂ ਮੰਨਦੇ।

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ਦੇ ਬਾਵਜੂਦ, ਸਿੱਧੂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੂੰ ਆਪਣਾ ਨਹੀਂ ਮੰਨ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਨੇ ਅਗਲੀਆਂ ਚੋਣਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਕਈ ਵਾਰ ਸੰਕੇਤ ਦਿੱਤੇ ਹਨ। ਕਿ ਉਹ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਬਜਾਏ ਆਪਣੇ ਪੰਜਾਬ ਮਾਡਲ ਨੂੰ ਅੱਗੇ ਵਧਾ ਰਿਹਾ ਹੈ।ਪਾਰਟੀ ਦੇ ਰਸਮੀ ਚੋਣ ਮਨੋਰਥ ਪੱਤਰ ਤੋਂ ਪਹਿਲਾਂ ਹੀ ਸਿੱਧੂ ਆਪਣੇ ਦਾਅਵੇ ਕਰ ਰਹੇ ਹਨ।
