The Khalas Tv Blog Punjab ਨਸ਼ੇ ਦੀ ਓਵਰਡੋਜ਼ ਨੇ ਲਈ ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਜਾਨ
Punjab

ਨਸ਼ੇ ਦੀ ਓਵਰਡੋਜ਼ ਨੇ ਲਈ ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਜਾਨ

ਬਿਊਰੋ ਰਿਪੋਰਟ (ਅੰਮ੍ਰਿਤਸਰ, 14 ਫਰਵਰੀ 2026): ਪੰਜਾਬ ਵਿੱਚ ਨਸ਼ਿਆਂ ਦੀ ਦਲਦਲ ਨੌਜਵਾਨੀ ਨੂੰ ਨਿਗਲ ਰਹੀ ਹੈ। ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਇੱਕ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ 26 ਸਾਲਾ ਪੁੱਤਰ ਆਕਾਸ਼ ਸੈਣੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪੁੱਤਰ ਦੀ ਲਾਸ਼ ਸੜਕ ’ਤੇ ਰੱਖ ਕੇ ਪਿਤਾ ਅਸ਼ੋਕ ਕੁਮਾਰ ਨੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਆਪਣਾ ਦਰਦ ਬਿਆਨ ਕੀਤਾ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਫੁੱਟਬਾਲ ਖਿਡਾਰੀ ਸੀ ਅਤੇ ਬੀ.ਐੱਸ.ਸੀ. ਪਾਸ ਸੀ। ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ, ਪਰ ਘਰ-ਘਰ ਵਿਕ ਰਹੇ ਨਸ਼ੇ ਨੇ ਉਸ ਦੀ ਜਾਨ ਲੈ ਲਈ। ਉਨ੍ਹਾਂ ਭਰੇ ਮਨ ਨਾਲ ਕਿਹਾ, “ਜੇਕਰ ਆਪਣੇ ਬੱਚੇ ਬਚਾਉਣੇ ਹਨ ਤਾਂ ਪੰਜਾਬ ਛੱਡ ਦਿਓ ਅਤੇ ਯੂ.ਪੀ. ਜਾਂ ਬਿਹਾਰ ਚਲੇ ਜਾਓ।” 

ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਨਸ਼ਾ ਪੀਣ ਵਾਲਿਆਂ ਨੂੰ ਤਾਂ ਫੜਦੀ ਹੈ, ਪਰ ਵੇਚਣ ਵਾਲਿਆਂ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ।

Exit mobile version