Punjab

ਪੰਜਾਬ ਨੇ ਕੁਪੋਸ਼ਣ ਨੂੰ ਦਿੱਤੀ ਮਾਤ, ਸੁਧਰੀ ਹਾਲਤ

ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Baljeet Kaur)ਵੱਲੋਂ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਲਈ ਕੰਮ ਕਰਨ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਮਦੀ ਪਾਰਟੀ (AAP) ਦੀ ਸਰਕਾਰ ਸਮੇਂ ਬੱਚਿਆਂ ਦੇ ਕੁਪੋਸ਼ਣ ਵਿੱਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26ਜੁਲਾਈ ਨੂੰ ਸੰਸਦ ਵਿੱਚ ਆਪਣੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਦੇ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08% ਦੇ ਮੁਕਾਬਲੇ 2024 ਵਿੱਚ ਘਟ ਕੇ 17.65% ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦੀ ਗਿਣਤੀ 12.58% ਤੋਂ ਘਟ ਕੇ 5.57% ਰਹਿ ਗਈ ਹੈ।

ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਸਾਰੇ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਨੇ ਕੁਪੋਸ਼ਣ ਨੂੰ ਘੱਟ ਕੀਤਾ ਹੈ।‘ਪੋਸ਼ਣ ਟਰੈਕਰ ਦੇ ਮੁਤਾਬਕ ਪੰਜਾਬ ਵਿੱਚ 0-5 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਸਟੰਟਿੰਗ, ਵੇਸਟਿੰਗ ਅਤੇ ਘੱਟ ਵਜ਼ਨ ਵਰਗੇ ਮੁੱਖ ਸੰਕੇਤਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਮੰਤਰੀ ਬਲਜੀਤ ਕੌਰ ਨੇ ਸਰਕਾਰ ਵੱਲੋਂ ਸ਼ੁਰੂ ਕੀਤੀ ਐਪਲੀਕੇਸ਼ਨ ਪੋਸ਼ਣ ਟਰੈਕਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬੱਚਿਆਂ ਦੇ ਸਟੰਟਡ, ਵੇਸਟਡ ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦੀ ਪਛਾਣ ਕਰਦੀ ਹੈ। ਟਰੈਕਰ ਦਾ ਉਦੇਸ਼ ਸਮਾਜ ਦੇ ਸਭ ਤੋਂ ਕਮਜ਼ੋਰ ਬੱਚਿਆਂ ਨੂੰ ਪੋਸ਼ਣ ਸਬੰਧੀ ਸੇਵਾਵਾਂ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ –   ਪੰਜਾਬ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੀ ਨਿੱਘੀ ਵਿਦਾਇਗੀ