The Khalas Tv Blog Punjab ਹਾਈਕੋਰਟ ਵੱਲੋਂ ਡੀਜੀਪੀ ਪੰਜਾਬ ਤਲਬ! ‘ਜੱਜਾਂ ਦੀ ਸੁਰੱਖਿਆ ’ਚ ਲਾਪਰਵਾਹੀ ’ਤੇ ਸਖ਼ਤ!’ ਵੱਡਾ ਆਦੇਸ਼ ਕੀਤਾ ਜਾਰੀ
Punjab

ਹਾਈਕੋਰਟ ਵੱਲੋਂ ਡੀਜੀਪੀ ਪੰਜਾਬ ਤਲਬ! ‘ਜੱਜਾਂ ਦੀ ਸੁਰੱਖਿਆ ’ਚ ਲਾਪਰਵਾਹੀ ’ਤੇ ਸਖ਼ਤ!’ ਵੱਡਾ ਆਦੇਸ਼ ਕੀਤਾ ਜਾਰੀ

ਬਿਉਰੋ ਰਿਪੋਰਟ – ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਦੇ ਸਾਹਮਣੇ ਡੀਜੀਪੀ ਗੌਰਵ ਯਾਦਵ (DGP GAURAV YADAV) ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਹੋਏ ਹਾਦਸੇ ਤੋਂ ਬਾਅਦ ਜੱਜਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

ਦਰਅਸਲ ਕੁਝ ਦਿਨ ਪਹਿਲਾਂ ਇੱਕ ਜੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਦੀ ਪਿਸਤੌਲ ਖੋਹ ਕੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਨੇ ਨੋਟਿਸ ਲੈਂਦੇ ਹੋਏ ਪੰਜਾਬ ਦੇ ਡੀਜੀਪੀ ਨੂੰ ਇਸ ਕੇਸ ਨਾਲ ਜੁੜੀ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਹੈ, ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਹੈ। ਪੰਜਾਬ ਦੇ ਡੀਜੀਪੀ ਦੀ ਪੇਸ਼ੀ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।

ਹਾਈਕੋਰਟ ਨੇ ਕਿਹਾ ਕਿ ਜਦੋਂ ਉਹ ਸਵੇਰੇ ਸੈਰ ਕਰਨ ਜਾਂਦੇ ਹਨ ਤਾਂ ਪੁਲਿਸ ਦੀ ਗਸ਼ਤ ਨਹੀਂ ਹੁੰਦੀ ਹੈ। ਅਜਿਹੇ ਵਿੱਚ ਜੱਜਾਂ ਦੀ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ। ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਸਤੰਬਰ ਨੂੰ ਹੋਵੇਗੀ।

22 ਸਤੰਬਰ ਐਤਵਾਰ ਜਸਟਿਸ ਐਨਐੱਸ ਸ਼ੇਖਾਵਤ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪਹੁੰਚੇ ਤਾਂ ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਲੋਕ ਮੌਜੂਦ ਸਨ। ASI ਅਸ਼ਵਨੀ ਸੁਰੱਖਿਆ ਗੱਡੀ ਨਾਲ ਮੌਜੂਦ ਸੀ। ਇਸ ਦੌਰਾਨ ਅਚਾਨਕ ਇੱਕ ਵਿਅਕਤੀ ਆਇਆ ਅਤੇ ਉਸ ਨੇ ASI ਦੀ ਪਿਸਤੌਲ ਖੋਹ ਲਈ, ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜੱਜ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਫੌਰਨ ਘੇਰ ਲਿਆ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਾਈਕੋਰਟ ਨੇ ਆਪ ਇਸ ਦਾ ਨੋਟਿਸ ਲਿਆ ਸੀ।

Exit mobile version