Lok Sabha Election 2024 Punjab

ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ ਕੋਲੋ ਅਮਨ ਕਾਨੂੰਨ ਸਬੰਧੀ ਮੰਗੀ ਰਿਪੋਰਟ

ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ ਨੇ ਡੀਜੀਪੀ (DGP) ਕੋਲੋ ਸੂਬੇ ਦੀ ਅਮਨ ਕਾਨੂੰਨ ਸਬੰਧੀ ਰਿਪੋਰਟ ਮੰਗੀ ਹੈ। ਭਾਜਪਾ (BJP) ਦੇ ਇੱਕ ਵਫਦ ਵੱਲੋਂ ਚੋਣ ਕਮਿਸ਼ਨ ਅਧਿਕਾਰੀ ਨਾਲ ਮੁਲਾਕਾਤ ਕਰ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਅਤੇ ਸੂਬੇ ਦੀ ਅਮਨ ਕਾਨੂੰਨ ਉੱਤੇ ਚਿੰਤਾ ਜਤਾਈ ਸੀ। ਜਿਸ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆ ਡੀਜੀਪੀ ਨੂੰ ਵਿਸਥਾਰਤ ਕਾਰਵਾਈ ਰਿਪੋਰਟ ਦੇਣ ਨੂੰ ਕਿਹਾ ਹੈ।

ਦੱਸ ਦੇਈਏ ਕਿ ਦੂਜੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ ਸੀ। ਕਿਸਾਨਾਂ ਨੂੰ ਹਰਿਆਣਾ ਬਾਰਡਰ ‘ਤੇ ਰੋਕ ਕੇ ਰੱਖਿਆ ਗਿਆ ਸੀ, ਜਿਸ ਕਾਰਨ ਕਿਸਾਨ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਆਪਣੀਆਂ ਮੰਗਾਂ ਸਬੰਧੀ ਸਵਾਲ ਕਰ ਰਹੇ ਹਨ। ਇਸ ਤੋਂ ਬਾਅਦ ਭਾਜਪਾ ਦੇ ਵਫਦ ਨੇ ਮੁੱਖ ਚੋਣ ਅਫ਼ਸਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਸੀ। ਵਫਦ ਨੇ ਸੂਬੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ। ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

ਭਾਜਪਾ ਦੇ ਵਫ਼ਦ ਵੱਲੋਂ ਆਪਣਾ ਸ਼ਿਕਾਇਤ ਪੱਤਰ ਸੌਂਪਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਸਬੰਧ ਵਿੱਚ ਰਿਪੋਰਟ ਸੌਂਪਣ ਲਈ ਕਿਹਾ ਹੈ।

ਇਹ ਵੀ ਪੜ੍ਹੋ – ਪੁੰਛ ਹਮਲਾ- ਫੌਜ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ, ਰੱਖਿਆ ਇਨਾਮ