‘ਦ ਖ਼ਾਲਸ ਬਿਊਰੋ : ਪੰਜਾਬ ਦੇ ਲੋਕ ਜਦੋਂ ਆਪਣੇ ਕੰਮਾਂ ‘ਤੇ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਹੋਏ। ਇਹ ਝਟਕੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਸਵੇਰ 10.04 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਇਸ ਦੀ ਰਫ਼ਤਾਰ 3.9 ਮੈਗਨੀਟਿਊਡ ਦੱਸੀ ਜਾ ਰਹੀ ਹੈ। ਹੁਣ ਤੱਕ ਇਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ, ਭੂਚਾਰ ਦਾ ਕੇਂਦਰ ਪਾਕਿਸਤਾਨ ਦਾ ਇਹ ਸ਼ਹਿਰ ਦੱਸਿਆ ਜਾ ਰਿਹਾ ਹੈ
ਪਾਕਿਸਤਾਨ ਦਾ ਇਹ ਸ਼ਹਿਰ ਭੂਚਾਲ ਦਾ ਕੇਂਦਰ
ਪੰਜਾਬ ਤੋਂ 18 ਕਿਲੋਮੀਟਰ ਦੀ ਦੂਰੀ ‘ਤੇ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ, ਪਾਕਿਸਤਾਨ ਦੇ ਲਾਹੌਰ ਦਾ ਉੱਤਰੀ ਇਲਾਕਾ ਭੂਚਾਲ ਦਾ ਕੇਂਦਰ ਸੀ। ਭਾਰਤ ਦੇ ਇਲਾਵਾ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 18 ਜੂਨ ਨੂੰ ਅਫਗਾਨਿਸਤਾਨ ਵਿੱਚ ਜ਼ਬਰਦਸਤ ਭੂਚਾਲ ਆਇਆ ਸੀ ਜਿਸ ਵਿੱਚ ਸੈਂਕੜੇ ਲੋਕ ਮਾ ਰੇ ਗਏ ਸਨ, ਅਫਾਨਿਸਤਾਨ,ਪਾਕਿਸਤਾਨ ਅਤੇ ਭਾਰਤ ਦੀ ਦੂਰੀ ਜ਼ਿਆਦਾ ਨਹੀਂ ਹੈ ਇਸ ਲਈ ਜਾਣਕਾਰ ਇਸ ਨੂੰ ਹਲਕੇ ਵਿੱਚ ਨਹੀਂ ਲੈ ਰਹੇ ਹਨ।