Punjab

ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹੁਣ ਪ੍ਰਸ਼ਾਸਨ ਕਰੇਗਾ ਸਿੱਧੀ ਗੱਲਬਾਤ

ਬਿਊਰੋ ਰਿਪੋਰਟ (ਚੰਡੀਗੜ੍ਹ, 4 ਸਤੰਬਰ 2025): ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੋ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਹਰੇਕ ਪਿੰਡ ਵਿੱਚ ਗਜ਼ਟਿਡ ਅਫ਼ਸਰ ਦੀ ਤਾਇਨਾਤ ਕਰੇਗੀ ਤਾਂ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ।

ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਇਨ੍ਹਾਂ ਅਫ਼ਸਰਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।