ਬਿਉਰੋ ਰਿਪੋਰਟ – ਪੰਜਾਬ ਵਿੱਚ ਮੁੜ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ । ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਜਾਣਕਾਰੀ ਦੇ ਮੁਤਾਬਿਕ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ ਹਨ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਿਸੇ ਸ਼ਖਸ ਦੀ ਅੰਤਿਮ ਅਰਦਾਸ ਸੀ । 3 ਵਜੇ ਭੋਗ ਪੈਣ ਤੋਂ ਬਾਅਦ ਸਾਰੀ ਸੰਗਤ ਚੱਲੀ ਗਈ । ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਜਦੋਂ ਹੁਕਮਨਾਮਾ ਲਿਆ ਗਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਬਾਰੇ ਪਤਾ ਚੱਲਿਆ । ਸੇਵਾਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸੀਸੀਟੀਵੀ ਲੱਗੇ ਹਨ ਪਰ ਕੁਝ ਸਮੇਂ ਦੇ ਲਈ ਇਹ ਬੰਦ ਹੋਏ ਸਨ ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜਿਸ ਸ਼ਖਸ ਨੇ ਬੇਅਦਬੀ ਕੀਤੀ ਹੈ ਉਸ ਨੂੰ ਪਤਾ ਸੀ ਕਿ ਸੀਸੀਟੀਵੀ ਕੈਮਰੇ ਲੱਗੇ ਹਨ ਇਸ ਲਈ ਕੁਝ ਦੇਰ ਦੇ ਲਈ ਇਸ ਨੂੰ ਬੰਦ ਕਰ ਦਿੱਤਾ ਗਿਆ । ਇਸ ਸ਼ਰਮਨਾਕ ਘਟਨਾ ਤੋਂ ਬਾਅਦ ਪਿੰਡ ਵਾਲਿਆਂ ਵਿੱਚ ਰੋਸ ਪਾਇਆ ਗਿਆ ਹੈ । ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਪੁਲਿਸ ਮੌਕੇ ‘ਤੇ ਮੌਜੂਦ ਹੈ।