The Khalas Tv Blog Punjab ਪੰਜਾਬ ਨੂੰ ਮਿਲਣਗੀਆਂ 400 ਨਵੀਆਂ ਨਰਸਾਂ
Punjab

ਪੰਜਾਬ ਨੂੰ ਮਿਲਣਗੀਆਂ 400 ਨਵੀਆਂ ਨਰਸਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ ਅਤੇ ਇਸ ਦੌਰਾਨ ਪੰਜਾਬ ਸਰਕਾਰ ਮੈਡੀਕਲ ਸਟਾਫ ਦੀ ਗਿਣਤੀ ਵਧਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਨਰਸਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਹਸਪਤਾਲਾਂ ਵਿੱਚ 400 ਨਰਸਾਂ ਦੀ ਭਰਤੀ ਕੀਤੀ ਜਾਵੇਗੀ। ਇਸਦੇ ਨਾਲ ਹੀ 140 ਟੈਕਨੀਸ਼ਨਾਂ ਦੀ ਭਰਤੀ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ ਪਰ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਘਾਟ ਹੋ ਰਹੀ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਸਪਲਾਈ ਕਰਨ ਦੀ ਮੰਗ ਕੀਤੀ ਹੈ। ਅੱਜ ਵੀ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਖ-ਵੱਖ ਸੂਬਿਆਂ ਨਾਲ ਹੋਈ ਵਰਚੁਅਲ ਮੀਟਿੰਗ ਵਿੱਚ ਕਰੋਨਾ ਵੈਕਸੀਨ ਦੀ ਸਪਲਾਈ ਦੀ ਮੰਗ ਕੀਤੀ।

Exit mobile version