‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਸਾਮੀ ਨੂੰ ਖਤਮ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦਾ ਅਹੁਦਾ ਬਣਾਇਆ ਗਿਆ ਸੀ ਅਤੇ ਸੂਬੇ ਭਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਸਨ ਪਰ ਦੋ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ ਸੀ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਪੋਸਟ ਦੀ ਲੋੜ ਨਹੀਂ ਹੈ ਅਤੇ ਇਹ ਪੋਸਟ ਪੰਜਾਬ ਦੇ ਖਜ਼ਾਨੇ ‘ਤੇ ਵਾਧੂ ਬੋਝ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ।
ਕਿੱਥੇ ਰਹੇਗੀ ਇਹ ਪੋਸਟ
- ਅੰਮ੍ਰਿਤਸਰ
- ਜਲੰਧਰ
- ਲੁਧਿਆਣਾ
- ਪਟਿਆਲਾ
- ਬਠਿੰਡਾ
- ਮੁਹਾਲੀ
ਬਾਕੀ ਸ਼ਹਿਰਾਂ ਵਿੱਚ ਇਹ ਪੋਸਟ ਖਤਮ ਕਰ ਦਿੱਤੀ ਗਈ ਹੈ।