The Khalas Tv Blog Punjab ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ
Punjab

ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ।

ਸੜਕ ਹਾਦਸੇ ‘ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਇੱਕ ਪੋਸਟ ਸਾਂਝੀ ਕਰਦਿਆਂ ਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਹੈ। ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਗੁਰੂ ਹਰ ਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਜਾਣਕਾਰੀ ਦਿੱਤੀ ਹੈ। ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਸ ਹਾਦਸੇ ‘ਚ ਜ਼ਖ਼ਮੀ ਮਰੀਜ਼ਾਂ ਦਾ ਪੂਰਾ ਇਲਾਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਹਾਦਸੇ ਦੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

Exit mobile version