Punjab

ਪੰਜਾਬ ’ਚ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Holiday

ਪੰਜਾਬ ਸਰਕਾਰ ਨੇ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 10 ਜੂਨ ਨੂੰ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਸੋ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਹੁੰਦਾ ਹੈ।

ਇਹ ਵੀ ਪੜ੍ਹੋ – ਮਾਰਚ-ਮਈ ਦਰਮਿਆਨ ਹੀਟ ਵੇਵ ਕਾਰਨ 56 ਮੌਤਾਂ, ਹੀਟਸਟ੍ਰੋਕ ਦੇ 25,000 ਮਾਮਲੇ ਦਰਜ