Punjab

ਹੁਣ ਬਿਜਲੀ ਚੋਰੀ ਕਰਨ ਵਾਲਿਆਂ ਦੀ ਖ਼ੈਰ ਨਹੀਂ! ਸਰਕਾਰ ਹੋਈ ਸਖ਼ਤ! ਮਹੀਨੇ ’ਚ 298 ਕੇਸ ਦਰਜ, 38 ਮੁਲਾਜ਼ਮ ਬਰਖ਼ਾਸਤ

Free electricity to 36.65 lakh consumers in Punjab: 2.89 lakh increase in number of people with zero bills

ਬਿਉਰੋ ਰਿਪੋਰਟ: ਪੰਜਾਬ ਵਿੱਚ ਬਿਜਲੀ ਚੋਰੀ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਅਗਸਤ ਮਹੀਨੇ ਵਿੱਚ ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 38 ਮੁਲਾਜ਼ਮਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤਾ ਗਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਟਿਆਲਾ ਜ਼ੋਨ ਵਿੱਚ ਸਭ ਤੋਂ ਵੱਧ 90 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਕੇਸ ਦਰਜ ਕੀਤੇ ਗਏ ਹਨ।

ਬਰਖ਼ਾਸਤ ਕੀਤੇ ਮੁਲਾਜ਼ਮਾਂ ਵਿੱਚ 37 ਮੀਟਰ ਰੀਡਰ

ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਬਰਖ਼ਾਸਤ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਰੈਗੂਲਰ ਕਰਵਾਉਣ। ਬਿਜਲੀ ਚੋਰੀ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਬਿਜਲੀ ਵਿਭਾਗ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਦ੍ਰਿੜ ਹੈ।