ਬਿਉਰੋ ਰਿਪੋਰਟ: ਪੰਜਾਬ ਵਿੱਚ ਡਾਕਟਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਅੱਜ ਡਾਕਟਰਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਨੇ ਹੜਤਾਲ ਖ਼ਤਮ ਹੋਣ ਬਾਰੇ ਦੱਸਿਆ ਹੈ।
ਸਿਹਤ ਮੰਤਰੀ ਮੁਤਾਬਕ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਡਾਕਟਰਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।
ਇਹ ਮੰਗਾਂ ਹਨ-
- ਡਾਕਟਰਾਂ ਦੀ ਸੁਰੱਖਿਆ ਦੇ ਮੁੱਦੇ 1 ਹਫ਼ਤੇ ਵਿੱਚ ਹੱਲ ਕੀਤੇ ਜਾਣਗੇ।
- ਜਲਦ ਹੀ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ।
- ਪਹਿਲਾਂ ਤੋਂ ਸੇਵਾ ਨਿਭਾਅ ਰਹੇ ਡਾਕਟਰਾਂ ਦੀਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।
ਇੱਥੇ ਦੱਸਣਯੋਗ ਹੈ ਕਿ ਡਾਕਟਰਾਂ ਨੇ ਵੀ ਅੱਗੇ ਆ ਕੇ ਬਹੁਤ ਸ਼ਲਾਘਾਯੋਗ ਐਲਾਨ ਕੀਤਾ ਹੈ। ਪੰਜਾਬ ਭਰ ’ਚ ਸਰਕਾਰੀ ਡਾਕਟਰ ਪਿਛਲੇ 6 ਦਿਨਾਂ ਤੋਂ ਹੜਤਾਲ ’ਤੇ ਸਨ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਬਹੁਤ ਦਿੱਕਤਾਂ ਆਈਆਂ ਹਨ। ਇਸ ਲਈ ਸੋਮਵਾਰ ਤੇ ਮੰਗਲਵਾਰ ਨੂੰ ਡਾਕਟਰ 2 ਘੰਟਿਆਂ ਵਾਸਤੇ OPD ਸੇਵਾਵਾਂ ਜ਼ਿਆਦਾ ਦੇਣਗੇ। ਯਾਨੀ OPD ਦੇ ਆਮ ਸਮੇਂ ਨਾਲੋਂ 2 ਘੰਟੇ ਜ਼ਿਆਦਾ ਸਮੇਂ ਤੱਕ OPD ਖੁੱਲ੍ਹੀ ਰਹੇਗੀ।