ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਲੰਮੀ ਸੰਘਰਸ਼ ਤੋਂ ਬਾਅਦ ਸਫਾਈ ਕਰਮਚਾਰੀਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਇਹ ਫੈਸਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਰਨਾਲਾ ਕੇਸ ਵਿਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਐਸ.ਸੀ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੀ ਤਨਖਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕਰ ਦਿੱਤੀ ਗਈ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿੱਚ ਸੇਵਾ ਨਿਭਾ ਰਹੇ ਸਫ਼ਾਈ ਸੇਵਕਾਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕਰ ਦਿੱਤੀ ਗਈ… pic.twitter.com/DDYSa8xjQm
— Harjot Singh Bains (@harjotbains) July 27, 2026
ਇਸ ਤੋਂ ਇਲਾਵਾ ਠੇਕੇ ਉਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ 4 ਸਾਲ ਬਾਅਦ ਪੱਕਾ ਕੀਤਾ ਜਾਵੇਗਾ। ਇਸ ਫੈਸਲੇ ਨਾਲ ਸਫਾਈ ਕਰਮਚਾਰੀਆਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ। ਇਹ ਕਦਮ ਸਫਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਕ ਮੰਨਿਆ ਜਾ ਰਿਹਾ ਹੈ।

