Punjab

ਪੰਜਾਬ ਸਰਕਾਰ ਨੇ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਕੀਤੀ ਸੌਖੀ, ਹਰ ਜ਼ਿਲ੍ਹੇ ‘ਚ ਬਣਾਈ ਇਹ ਏਜੰਸੀ

ਬੱਚਾ ਗੋਦ (Baby Adopt) ਲੈਣ ਵਾਲੇ ਹੁਣ ਆਸਾਨੀ ਨਾਲ ਬੱਚਾ ਗੋਦ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡਾਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਸਬੰਧੀ ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਵਾਸਤੇ 172 ਨਵੀਆਂ ਅਸਾਮੀਆਂ ਬਣਾਇਆ ਜਾ ਰਹੀਆਂ ਹਨ।

ਸਮਾਜਿਕ ਸਰੁੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਦੇਖਭਾਲ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜਿਆ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਹਰ ਸਾਲ 26 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ।

ਸਰਕਾਰ ਵੱਲੋਂ ਬੱਚਾ ਗੋਦ ਲੈਣ ਲੈਣ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਕਰਦਿਆਂ ਵਿਭਾਗ ਵੱਲੋਂ 300 ਤੋਂ ਵੱਧ ਅਨਾਥ ਬੱਚਿਆਂ ਨੂੰ ਗੋਦ ਦਵਾਉਣ ਲਈ ਪਰਿਵਾਰਿਕ ਮਾਹੌਲ ਦਿੱਤਾ ਹੈ। ਸਰਕਾਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਿਦਾਇਤ ਕੀਤੀ ਹੈ ਕਿ ਬੱਚਾ ਗੋਦ ਲੈਣ ਵਾਲੀਆਂ ਅਰਜ਼ੀਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਸਿਵਲ ਸਰਜਨਾ ਨੂੰ ਕਿਹਾ ਗਿਆ ਹੈ ਕਿ ਬੱਚਾ ਗੋਦ ਲੈਣ ਤੋਂ ਬਾਅਦ ਬੱਚੇ ਦੇ ਜਨਮ ਸਰਟੀਫਿਕੇਟ ਵਿੱਚ ਇੰਦਰਾਜ ਕਰਵਾਉਣ ਵਿੱਚ ਆਉਣ ਵਾਲਿਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇ ਤਾਂ ਜੋ ਅੱਗੇ ਜਾ ਕੇ ਕੋਈ ਸਮੱਸਿਆ ਨਾ ਹੋਵੇ।

ਇਹ ਵੀ ਪੜ੍ਹੋ-    ਇਸ ਖਿਡਾਰੀ ਨੇ ਲਗਾਤਾਰ ਪੰਜ ਓਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ