ਪੰਜਾਬ ਸਰਕਾਰ ਵਿੱਚ ਕਾਨਟਰੈਕਟ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕੀ ਨੌਕਰੀ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਸਰਕਾਰ ਹਾਲੇ ਇਨ੍ਹਾਂ ਨੂੰ ਰੈਗੂਲਰ ਕਰਨ ਦੇ ਰੌਂਅ ਵਿੱਚ ਨਜ਼ਰ ਨਹੀਂ ਆ ਰਹੀ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਮਹਿਕਮਿਆਂ ਨੂੰ ਚਿੱਠੀ ਲਿਖ ਕੇ ਕਹਿ ਦਿੱਤਾ ਹੈ ਕਿ ਜੇ ਇਸ ਸਮੇਂ ਕਾਨਟਰੈਕਟ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ਨਵੀਂ ਰੈਗੂਲਰ ਭਰਤੀ ਕਰਨ ਵਿਚ ਸਮਾਂ ਲੱਗਦਾ ਹੋਵੇ ਤੇ ਵਿਭਾਗ ਨੂੰ ਕਾਨਟਰੈਕਟ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਜ਼ਰੂਰਤ ਹੋਵੇ ਤਾਂ ਵਿਭਾਗ ਇਨ੍ਹਾਂ ਦੀਆਂ ਸੇਵਾਵਾਂ ਵਿੱਚ 31-3-2025 ਤੱਕ ਵਾਧਾ ਕਰ ਸਕਾ ਹੈ।
ਦੱਸ ਦੇਈਏ ਹਾਲ ਦੀ ਘੜੀ ਇਹ ਆਰਡਰ ਜਲੰਧਰ ਵਿਚ ਲਾਗੂ ਨਹੀ ਹੋਵੇਗਾ ਕਿਉਂਕਿ ਜਲੰਧਰ ਵਿੱਚ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।