ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸਰਕਾਰ ਨੇ ਹੁਣ ਇਸਨੂੰ 6 ਮਹੀਨੇ ਵਧਾ ਦਿੱਤਾ ਹੈ। ਲੋਕ 31 ਅਗਸਤ ਤੱਕ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਇਸ ਤੋਂ ਪਹਿਲਾਂ, ਸਰਕਾਰ ਨੇ ਬਿਨਾਂ ਐਨਓਸੀ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਦਾ ਸਮਾਂ ਦਿੱਤਾ ਸੀ। ਹੁਣ ਇਸਨੂੰ ਵਧਾ ਦਿੱਤਾ ਗਿਆ ਹੈ ਅਤੇ ਸਮਾਂ ਸੀਮਾ 1 ਮਾਰਚ 2025 ਤੋਂ ਵਧਾ ਕੇ 31 ਅਗਸਤ 2025 ਕਰ ਦਿੱਤੀ ਗਈ ਹੈ। ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਸ਼ਰਤ ਖਤਮ ਕਰ ਦਿੱਤੀ ਗਈ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਅਤੇ ਨਾਲ ਹੀ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਨਿਯੰਤਰਣ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ – ਭੁਪੇਸ਼ ਬਘੇਲ ਪਹੁੰਚੇ ਪੰਜਾਬ, ਹੋਇਆ ਸ਼ਾਨਦਾਰ ਸਵਾਗਤ