The Khalas Tv Blog Punjab ਬਾਲ ਮਜ਼ਦੂਰੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਨਾਇਆ ਜਾ ਰਿਹਾ ਬਾਲ ਮਜ਼ਦੂਰੀ ਖਾਤਮਾ ਸਪਤਾਹ
Punjab

ਬਾਲ ਮਜ਼ਦੂਰੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਨਾਇਆ ਜਾ ਰਿਹਾ ਬਾਲ ਮਜ਼ਦੂਰੀ ਖਾਤਮਾ ਸਪਤਾਹ

ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ (Punjab Government) ਐਕਟਿਵ ਨਜ਼ਰ ਆ ਰਹੀ ਹੈ। ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਗਵਾਈ ਹੇਠ ਪੂਰੇ ਪੰਜਾਬ ਵਿੱਚ 11 ਜੂਨ ਤੋਂ 21 ਜੂਨ ਤੱਕ ਬਾਲ ਮਜਦੂਰੀ ਖਾਤਮਾ ਸਪਤਾਹ ਮੁੰਹਿਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਛਾਪੇਮਾਰੀ ਕਰ ਕੀਤੀ ਗਈ ਹੈ, ਇਸ ਮੌਕੇ ਕੁੱਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ ਹੈ।

ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਾਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲ੍ਹਾਂ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਵੱਖ-ਵੱਖ ਦੇ ਵਿਭਾਗਾਂ ਦੇ ਅਧਿਕਾਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਗਗਨ ਮਾਨ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਤਾਂ ਵੱਡੀ ਗਿਣਤੀ ਵਿੱਚ ਬਾਲ ਮਜਦੂਰ ਮੁਕਤ ਕਰਵਾਏ ਗਏ। ਇਸ ਦੌਰਾਨ ਲੁਧਿਆਣਾ ਦੀ ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬੱਚਿਆਂ ਨੂੰ ਮੁਕਤ ਕਰਵਾਇਆ ਗਿਆ ਹੈ। ਇਸ ਦੇ ਨਾਲ ਹੋਰ ਵੱਖ-ਵੱਖ ਥਾਵਾਂ ਤੋਂ ਹੋਰ ਬੱਚਿਆਂ ਨੂੰ ਛੁਡਵਾਇਆ ਗਿਆ ਹੈ।

ਮੰਤਰੀ ਮਾਨ ਨੇ ਕਿਹਾ ਕਿ ਲੁਧਿਆਣਾ ਵਿੱਚੋਂ ਕੁੱਲ 95 ਬੱਚਿਆਂ ਨੂੰ ਮੁਕਤ ਕਰਵਾਇਆ ਹੈ ਅਤੇ ਬਠਿੰਡਾ ਤੋਂ 4 ਜੋ ਹੋਟਲ ਰੋਹਿਤ ਰੇਲਵੇ ਰੋਡ ਵਿਖੇ ਕੰਮ ਕਰ ਰਿਹਾ ਸੀ। ਇਸ ਤੋਂ ਇਲਾਵਾ 3 ਹੋਰਾਂ ਨੂੰ ਵੱਖ-ਵੱਖ ਥਾਵਾਂ ਤੋਂ ਛੁਡਵਾਇਆ ਗਿਆ ਹੈ।

ਇਹ ਵੀ ਪੜ੍ਹੋ  –    ਰਾਸ਼ਟਰਪਤੀ ਨੇ ਲਿਆ ਸਖ਼ਤ ਫੈਸਲਾ, ਦੋਸ਼ੀ ਨੂੰ ਨਹੀਂ ਕੀਤਾ ਮੁਆਫ

 

Exit mobile version