The Khalas Tv Blog Punjab ਮਾਨਸੂਨ ਸੀਜ਼ਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ! ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Punjab

ਮਾਨਸੂਨ ਸੀਜ਼ਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ! ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਕੰਮ ਚੱਲ ਰਹੇ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ’ਚ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਮਿੱਟੀ ਨਾਲ ਭਰੇ ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਫ਼ੰਡ ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਮਗਨਰੇਗਾ ਅਧੀਨ ਤੇ ਉਨ੍ਹਾਂ ਨਾਲ ਮਿਲ ਕੇ ਲਗਪਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਪਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ।

Exit mobile version