ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸੂਬੇ ਵਿਚ ਨਵੇਂ ਬਿਰਧ ਆਸ਼ਰਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 15 ਬਿਰਧ ਆਸ਼ਰਮਾਂ ਨੂੰ ਬਣਾਉਣ ਲਈ 4 ਕਰੋੜ 21 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬਿਰਧ ਆਸ਼ਰਮ ਗੈਰ ਸਰਕਾਰੀ ਸੰਗਠਨਾਂ ਦੀ ਮਦਦ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੇ ਕਈ ਇਮਾਰਤਾਂ ਦਾ ਕੰਮ ਚੱਲ ਰਿਹਾ ਹੈ। ਬਜ਼ੁਰਗਾਂ ਦਾ ਸਮਾਜ ਵਿਚ ਵੱਡਾ ਯੋਗਦਾਨ ਹੈ ਤੇ ਉਨ੍ਹਾਂ ਦਾ ਦੇਖਭਾਲ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ – ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ