The Khalas Tv Blog Punjab ਮਾਨ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ,ਘਰੇ ਬੈਠਿਆਂ ਨੂੰ ਮਿਲਣਗੀਆਂ ਆਹ ਸਹੂਲਤਾਂ
Punjab

ਮਾਨ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ,ਘਰੇ ਬੈਠਿਆਂ ਨੂੰ ਮਿਲਣਗੀਆਂ ਆਹ ਸਹੂਲਤਾਂ

ਚੰਡੀਗੜ : ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਇੱਕ ਹੋਰ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕੀਤਾ ਹੈ ਕਿ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲ ਜਾਵੇਗਾ।

ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ। 283 ਸੇਵਾਵਾਂ ਦੀ ਡਿਲਵਿਰੀ ਡਿਜ਼ੀਟਲ ਕਰਦਿਆਂ ਇਸ ਸਬੰਧੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨਾਂ ਸੇਵਾਵਾਂ ਵਿੱਚ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਆਦਿ ਪ੍ਰਮੁੱਖ ਹਨ ਜਿਨਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਂਦੀ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਇੱਕ ਮੀਟਿੰਗ ਵੀ ਕੀਤੀ,ਜਿਸ ਵਿੱਚ ਸੇਵਾ ਕੇਂਦਰਾਂ ਵਿੱਚ ਬਕਾਇਆ ਕੇਸਾਂ ਦੀ ਸਮੀਖਿਆ ਕਰਦਿਆਂ ਜ਼ਿਲਾ ਵਾਰ ਮੁਲਾਂਕਣ ਕੀਤਾ ਗਿਆ ਅਤੇ ਇਨਾਂ ਨੂੰ ਤੁਰੰਤ ਖਤਮ ਕਰਨ ਲਈ ਆਖਿਆ ਗਿਆ। ਉਨਾਂ ਨਾਲ ਹੀ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ।ਇਸ ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗਿਰਿਸ਼ ਦਿਆਲਨ ਵੀ ਮੌਜੂਦ ਸਨ।

 

Exit mobile version