Punjab

ਕੰਮ ਕਰਨ ਦੀ ਥਾਂ ਗੱਲਾ ਮਾਰ ਰਹੀ ਹੈ ਪੰਜਾਬ ਸਰਕਾਰ : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਜਦਿਆਂ ਕਿਹਾ ਕਿ ਦਿਨ ਦਿਹਾੜੇ ਇੱਕ ਨੌਜਵਾਨ ਅਤੇ ਮਸ਼ਹੂਰ ਗਾਇਕ ਦਾ ਕ ਤਲ ਹੋ ਜਾਂਦਾ ਹੈ ਪਰ ਸਰਕਾਰ ਹਾਲੇ ਤੱਕ ਕੋਈ ਦੋਸ਼ੀ ਨੂੰ ਨਾ ਫੜ ਸਕੀ ਇਹ ਇੱਕ ਕਮਜ਼ੋਰ ਅਤੇ   ਨਕੰਮੀ ਸਰਕਾਰ ਨਹੀਂ ਸਕਦੀ।

ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌ ਤ ਨਾਲ ਸੂਬੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੰਦੂਮਾਜਰਾ ਨੇ  ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਜੋ ਚੱਲ ਰਹੇ ਹਾਲਾਤ ਹਨ ਇਸ ਨਾਲ ਲੋਕਾਂ ਦਾ ਭਰੋਸਾ ਪੰਜਾਬ ਸਰਕਾਰ ਤੋਂ ਉੱਠ ਰਿਹਾ ਹੈ ਜੋਂ ਕਿ ਇੱਕ ਚੁਣੌਤੀ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਬਣੀ ਮਾਨ ਸਰਕਾਰ ਆਪਣੇ ਕੀਤੇ ਵਾਅਦਿਆਂ ‘ਤੇ ਪੂਰਾ ਨਹੀਂ ਉੱਤਰ ਰਹੀ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਨੂੰ ਸੁਰੱਖਿਆ ਦੇਣਾ ਹੁੰਦਾ ਨਾ ਉਨ੍ਹਾਂ  ਦੀ ਸੁਰੱਖਿਆ ਨੂੰ ਵਾਪਸ ਲੈਣਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਕੇਸ ਵਿੱਚ ਸਖ਼ਤੀ ਨਹੀਂ ਵਰਤ ਰਹੀ ਅਤੇ ਸਿਰਫ ਗੱਲਾਂ ਅਤੇ ਗੱਪਾਂ ਨਾਲ ਹੀ ਸਾਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਦੇ ਹੱਥਾਂ ਤੋਂ ਬੰਦੂਕਾਂ ਖੋਹ ਕੇ ਕਿਤਾਬਾਂ ਦੇਵੇ ।  ਚੰਦੂਮਾਜਰਾ ਨੇ ਕਿਹਾ ਕਿ ਅੱਜ ਦੇ ਟਾਇਮ ਵਿੱਚ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਕ੍ ਗੰਭੀਰ ਹੁੰਦੀ ਤਾਂ ਹਾਈ ਕੋਰਟ ਦੇ ਚੀਫ ਜਸਟਿਸ ਲਾਜ਼ਮੀ ਤੌਰ ‘ਤੇ ਇਸ ਕੇਸ ਵਿੱਚ ਸੀਟਿੰਗ ਜੱਜ ਦੀ ਇੰਕੁਆਰੀ ਲੈ ਦਿੰਦੇ। ਉਨ੍ਹਾਂ ਨੇ ਕਿਹਾ ਕਿ  ਸਿੱਧੂ ਦੇ ਕਾਤਲਾਂ ਨੂੰ ਜਲਦ ਫੜ੍ਹਿਆਂ ਜਾਣਾ ਚਾਹੀਦਾ ਅਤੇ ਉਹਨਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਣੀ ਚਾਹੀਦੀ ਹੈ।