The Khalas Tv Blog Punjab ਕੋਰੋਨਾ ਸਬੰਧੀ ਪੰਜਾਬ ਸਰਕਾਰ ਨੇ ਐਡਵਾਇਜ਼ਰੀ ਕੀਤੀ ਜਾਰੀ
Punjab

ਕੋਰੋਨਾ ਸਬੰਧੀ ਪੰਜਾਬ ਸਰਕਾਰ ਨੇ ਐਡਵਾਇਜ਼ਰੀ ਕੀਤੀ ਜਾਰੀ

ਮੁਹਾਲੀ : ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਸ ਐਡਵਾਇਜ਼ਰੀ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਸਥਿਤੀ ਨਿਯੰਤਰਣ ਹੇਠ ਹੈ ਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਹ ਹੈ। ਹਾਲਾਂਕਿ, ਇਸ ਐਡਵਾਇਜ਼ਰੀ ‘ਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁਢਲੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ।

ਇਸ ਐਡਵਾਇਜ਼ਰੀ ਅਨੁਸਾਰ ਲੋਕਾਂ ਨੂੰ ਕੁੱਝ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। 

  1. ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ।
  2. ਹੈਲਥਕੇਅਰ ਸਟਾਫ ਨੂੰ ਵੀ ਸਲਾਹ ਹੈ ਕਿ ਉਹ ਮਾਸਕ ਪਹਿਨਣ ਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ।
  3. ਖੰਘਣ ਜਾਂ ਛੀਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਬਾਂਹ ਨਾਲ ਢੱਕੋ।
  4. ਜੇਕਰ ਕਿਸੇ ਨੂੰ ਬੁਖਾਰ, ਖੰਘ ਜਾਂ ਸਾਹ ਲੈਣ ‘ਚ ਦਿੱਕਤ ਆ ਰਹੀ ਹੈ ਤਾਂ ਮਾਸਕ ਪਹਿਨੋ ਤੇ ਤੁਰੰਤ ਡਾਕਟਰ ਨੂੰ ਦਿਖਾਓ।

ਐਡਵਾਇਜ਼ਰੀ ਅਨੁਸਾਰ ਇਹ ਚੀਜ਼ਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ:

  1. ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਹੀ ਸਿਹਤ ਸਮੱਸਿਆ ਹੈ।
  2. ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾਂ ਛੂਹੋ।
  3. ਸਰਵਜਨਕ ਥਾਵਾਂ ਤੇ ਥੁੱਕਣ ਤੋਂ ਬਚੋ।
  4. ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ ਹਮੇਸ਼ਾ ਡਾਕਟਰੀ ਸਲਾਹ ਲਵੋ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ਚ ਕੋਰੋਨਾ ਦੇ 29 ਐਕਟਿਵ ਕੇਸ ਹਨ। ਪੰਜਾਬ ‘ਚ ਬੀਤੀ ਦਿਨਾਂ ‘ਚ 2 ਕੋਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਚੋਂ ਇੱਕ 69 ਸਾਲਾਂ ਮਹਿਲਾ ਹੈ, ਜਿਸ ਦਾ ਇਲਾਜ਼ ਪੀਜੀਆਈ ਚੰਡੀਗੜ੍ਹ ਚ ਚੱਲ ਰਿਹਾ ਸੀ। ਦੂਜੀ ਮੌਤ 39 ਸਾਲਾਂ ਪੁਰਸ਼ ਦੀ ਹੋਈ ਹੈ,ਜਿਸਦਾ ਇਲਾਜ਼ ਗਵਰਨਮੈਂਟ ਮੈਡਿਕਲ ਕਾਲੇਜ ਐਂਡ ਹਾਸਪਿਟਲ, ਸੈਕਟਰ 32 ਚੰਡੀਗੜ੍ਹ ਚ ਚੱਲ ਰਿਹਾ ਸੀ।

Exit mobile version