The Khalas Tv Blog Punjab ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ
Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਖਿਲਾਫ਼ ਵਰਦੀ ਤੇ ਕਿਤਾਬਾਂ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਲਈ ਮਾਪਿਆਂ ‘ਤੇ ਦਬਾਅ ਨਹੀਂ ਪਾਉਣਗੇ। ਦੁਕਾਨਾਂ ਦੀ ਲਿਸਟ ਸਕੂਲਾਂ ‘ਚ ਲੱਗੀ ਹੋਣੀ ਚਾਹੀਦੀ ਹੈ। ਸਕੂਲ ਅਗਲੇ ਦੋ ਸਾਲਾਂ ਤੱਕ ਵਰਦੀ ਨਾ ਬਦਲਣ। ਜੇ ਸਕੂਲ ਵਰਦੀ ਬਦਲਦਾ ਹੈ ਤਾਂ ਇੱਕ ਵਿਦਿਆਰਥੀ ਨੂੰ ਵਰਦੀ ਖਰੀਦਣ ਲਈ ਦੋ ਸਾਲ ਦਿੱਤੇ ਜਾਣ, ਜੇ ਫੇਰ ਵੀ ਵਿਦਿਆਰਥੀ ਵਰਦੀ ਨਹੀਂ ਖਰੀਦ ਸਕਦਾ ਤਾਂ ਉਹ ਪੁਰਾਣੀ ਵਰਦੀ ਦੇ ਨਾਲ ਹੀ ਸਕੂਲ ਆਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ।

ਨਿੱਜੀ ਸਕੂਲਾਂ ਨੂੰ ਮਨਮਾਨੀ ਢੰਗ ਨਾਲ ਫੀਸ ਨਾ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਇਸਦੇ ਨਾਲ ਹੀ ਨਿੱਜੀ ਸਕੂਲਾਂ ਨੂੰ ਦੁਕਾਨਾਂ ਦੀ ਲਿਸਟ ਲਗਾਉਣੀ ਪਵੇਗੀ। ਇਹ ਲਿਸਟ ਡੀਈਓ ਕੋਲ ਜਮ੍ਹਾ ਕਰਵਾਉਣੀ ਹੋਵੇਗੀ। ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਡੀਈਓ ਸਕੂਲਾਂ ਲਈ ਇੰਸਪੈਕਸ਼ਨ ਟੀਮ ਵੀ ਬਣਨਗੀਆਂ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਉੱਤੇ ਕਾਰਵਾਈ ਹੋਵੇਗੀ। ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਲਈ ਜ਼ਿਲ੍ਹਾ ਕਮੇਟੀਆਂ ਰੀਐਕਟਿਵ ਹੋਣਗੀਆਂ, ਜਿਨ੍ਹਾਂ ਨੂੰ ਡੀਸੀਜ਼ ਹੈੱਡ ਕਰਨਗੇ। ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਨੂੰ ਖੁਦ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਮੌਨੀਟਰਿੰਗ ਕਰਨਗੇ।

ਮੀਤ ਹੇਅਰ ਨੇ ਇੱਕ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Exit mobile version