Punjab

ਡੇਰਾ ਸਿਰਸਾ ਮੁਖੀ ਦਾ ਆਸ਼ੀਰਵਾਦ ਲੈਣ ਪਹੁੰਚੇ ਮਾਨ ਸਰਕਾਰ ਦੇ ਮੰਤਰੀ , ਡੇਰੇ ਵੱਲੋਂ ਕੀਤਾ ਗਿਆ ਸਨਮਾਨਿਤ

mann government ministers arrived to seek the blessings of Dera Sirsa chief

ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਰਾਮ ਰਹੀਮ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।

ਇੱਕ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਉਹ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਦੇ ਖ਼ਿਲਾਫ਼ ਹਨ ਪਰ ਦੂਜੇ ਬੰਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੀ ਰਾਮ ਰਹੀਮ ਦੇ ਡੇਰੇ ‘ਤੇ ਜਾ ਕੇ ਹਾਜ਼ਰੀਆਂ ਭਰਨ ਦੀ ਤਸਵੀਰ ਵਾਇਰਲ ਹੋ ਰਹੀ ਹੈ। ਹਾਲਾਂਕਿ ‘ਦ ਖਾਲਸ ਟੀਵੀ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਤਸਵੀਰ ਹੁਣ ਦੀ ਹੈ ਜਾਂ ਫਿਰ ਪੁਰਾਣੀ ।

ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਟਵਿਟਰ ‘ਤੇ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਡੇਰਾ ਸਿਰਸਾ ਮੁਖੀ ਦੇ ਗੁਰੂ ਹਰਿਸਹਾਏ ਸਥਿਤ ਡੇਰਾ ’ਤੇ ਆਸ਼ੀਰਵਾਦ ਲੈਣ ਦੀ ਫੋਟੋ ਸਾਂਝੀ ਕੀਤੀ ਹੈ,ਖਹਿਰਾ ਨੇ ਲਿਖਿਆ ‘ਕੀ ਤੁਹਾਨੂੰ ਲੱਗ ਦਾ ਹੈ ਕਿ ਭਗਵੰਤ ਮਾਨ ਸਰਕਾਰ ਬੇਅਦਬੀ,ਬਹਿਬਲਕਲਾਂ ਦਾ ਇਨਸਾਫ਼ ਦੇਵੇਗੀ ? ਜਦੋਂ ਉਸ ਦੇ ਆਪਣੇ ਦਾਗ਼ੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਡੇਰਾ ਪ੍ਰੇਮਿਆਂ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ,ਉਨ੍ਹਾਂ ਦੇ ਬਦਾਅਲ ਦੇ ਵਾਅਦੇ ਵਾਂਗ ਇਨਸਾਫ਼ ਦੇਣ ਦਾ ਭਰੋਸਾ ਵੀ ਫਰਜ਼ੀ ਹੈ’।

ਉਧਰ ਮੰਤਰੀ ਦੇ ਡੇਰੇ ਵਿੱਚ ਆਉਣ ‘ਤੇ ਡੇਰਾ ਦਾ ਬਿਆਨ ਵੀ ਸਾਹਮਣੇ ਆਇਆ ਹੈ, 15 ਮੈਂਬਰੀ ਕਮੇਟੀ ਦੇ ਮੈਂਬਰ ਸ਼ਿਵ ਕੁਮਾਰ ਦਾ ਕਹਿਣਾ ਹੈ ਕਿ ਮੰਤਰੀ ਸਰਾਰੀ ਦਾ ਕਾਫ਼ਿਲਾ ਡੇਰੇ ਨੇੜਿਓਂ ਲੰਘ ਰਿਹਾ ਸੀ…ਇਸ ਦੌਰਾਨ ਉਨ੍ਹਾਂ ਨੂੰ ਉੱਥੇ ਰੋਕ ਕੇ ਕੁਝ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ ਸੀ ਅਤੇ ਇਸੇ ਦੌਰਨ ਉਹ ਮੰਤਰੀ ਨੂੰ ਆਪਣੇ ਨਾਲ ਡੇਰੇ ‘ਚ ਲੈ ਗਏ। ਕਿਸੇ ਵੀ ਤਰ੍ਹਾਂ ਦਾ ਕੋਈ ਖਾਸ ਪ੍ਰੋਗਰਾਮ ਨਹੀਂ ਰੱਖਿਆ ਗਿਆ ਸੀ।

ਨਹੀਂ ਖੁੱਲ੍ਹੇਗਾ ਪੰਜਾਬ ‘ਚ ਕੋਈ ਨਵਾਂ ਡੇਰਾ: ਕੁਲਤਾਰ ਸਿੰਘ ਸੰਧਵਾਂ

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ ਜਿੱਥੇ ਉਨ੍ਹਾਂ ਦਾ ਸੂਚਨਾ ਦਫ਼ਤਰ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਵਿੱਚ ਡੇਰਾ ਖੋਲ੍ਹਣ ਦੇ ਦਿੱਤੇ ਬਿਆਨ ਬਾਰੇ ਕੁਲਤਾਰ ਸੰਧਵਾਂ ਨੇ ਕਿਹਾ ਸੀ ਕਿ ਜਿਹੜੀ ਗੱਲ ਹੋ ਹੀ ਨਹੀਂ ਸਕਦੀ ਉਸ ਬਾਰੇ ਕੀ ਗੱਲ ਕਰਨੀ। ਉਨ੍ਹਾਂ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਅਤੇ ਨਾ ਹੀ ਉਸ ਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ।