The Khalas Tv Blog Punjab ਪੰਜਾਬ ਸਰਕਾਰ ਦੀ ਕਾਰਵਾਈ,ਹੁਣ ਲੱਗ ਗਈਆਂ ਆਹ ਪਾਬੰਦੀਆਂ
Punjab

ਪੰਜਾਬ ਸਰਕਾਰ ਦੀ ਕਾਰਵਾਈ,ਹੁਣ ਲੱਗ ਗਈਆਂ ਆਹ ਪਾਬੰਦੀਆਂ

ਚੰਡੀਗੜ੍ਹ : ਪੰਜਾਬ ਵਿੱਚ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ,ਜਿਸ ਦੇ ਤਹਿਤ ਪੰਜਾਬ ਵਿੱਚ 3 ਮਹੀਨਿਆਂ ਦੇ ਅੰਦਰ ਹਥਿਆਰਾਂ ਦੇ ਸਾਰੇ ਲਾਇਸੈਂਸ ਰੀਵਿਊ ਹੋਣਗੇ,ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ‘ਤੇ ਵੀ ਹੁਣ ਪਾਬੰਦੀ ਹੋਵੇਗੀ ਤੇ ਇਸ ਤੋਂ ਇਲਾਵਾ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਰੋਕ ਲਗੇਗੀ।

ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਜਿਸ ਵਿੱਚ ਇਹ ਸਾਫ਼ ਤੌਰ ਤੇ ਕਿਹਾ ਗਿਆ ਹੈ ਕਿ ਜਾਰੀ ਕੀਤੇ ਗਏ ਅਸਲੇ ਦੇ ਲਾਇਸੈਂਸ 3 ਮਹੀਨਿਆਂ ਦੇ ਅੰਦਰ ਰੀਵਿਊ ਹੋਣਗੇ ਤੇ ਗਲਤ ਅਨਸਰ ਨੂੰ ਜਾਰੀ ਕੀਤੇ ਗਏ ਲਾਅਸੈਂਸ ਨੂੰ ਤੁਰੰਤ ਰੱਦ ਕੀਤਾ ਜਾਵੇਗਾ।

https://twitter.com/AAPPunjab/status/1591724961135472640?s=20&t=HeE7aTgBc0YYAqNz1sqbDA

ਇਸ ਤੋਂ ਇਲਾਵਾ ਅੱਗਲੇ 3 ਮਹੀਨਿਆਂ ਤੱਕ ਕਿਸੇ ਵੀ ਤਰਾਂ ਦੇ ਅਸਲੇ ਦਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ ਤੇ ਜੇਕਰ ਅਸਲੇ ਦੀ ਲੋੜ ਹੈ ਤਾਂ ਲੈਣ ਵਾਲੇ ਨੂੰ ਇਸ ਬਾਰੇ ਸਾਰੀ ਸਥਿਤੀ ਸਾਫ ਕਰਨੀ ਪਵੇਗੀ ਕਿ ਇਸ ਦੀ ਲੋੜ ਕਿਉਂ ਹੈ?

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਵੀ ਪਾਬੰਦੀ ਰਹੇਗੀ ਤੇ ਇਹ ਗੱਲ ਸੋਸ਼ਲ ਮੀਡੀਆ ਤੇ ਵੀ ਲਾਗੂ ਹੋਵੇਗੀ।ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਰੋਕ ਲਗੇਗੀ ਤੇ ਕਿਸੇ ਵੀ ਧਾਰਮਿਕ ਇਕਠਾਂ,ਧਾਰਮਿਕ ਸਥਾਨਾਂ,ਵਿਆਹਾਂ ਤੇ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਹੁਣ ਨਹੀਂ ਲਿਜਾਏ ਜਾ ਸਕਣਗੇ। ਇਸ ਬਾਰੇ ਕਿਸੇ ਵੀ ਵਕਤ ਅਚਾਨਕ ਚੈਂਕਿੰਗ ਹੋ ਸਕਦੀ ਹੈ।

ਇਸ ਨੋਟਿਫਿਕੇਸ਼ਨ ਵਿੱਚ ਇੱਕ ਹੋਰ ਵੱਡੀ ਗੱਲ ਲਿਖੀ ਹੋਈ ਹੈ ਕਿ ਕਿਸੇ ਵੀ ਭਾਈਚਾਰੇ ਵਿਰੁਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਤੇ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਪ ਸਰਕਾਰ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਇੱਕ ਬਿਆਨ ਜਾਰੀ ਕਰ ਕੇ ਸਰਕਾਰ ਦੇ ਇਸ ਫੈਸਲੇ ਤੇ ਮੋਹਰ ਲਗਾਈ ਹੈ ਤੇ ਦੱਸਿਆ ਹੈ ਕਿ ਪੰਜਾਬ ਵਿੱਚ ਬੰਦੂਕ ਕਲਚਰ ਦੇ ਖਤਰਨਾਕ ਰੁਝਾਨ ਨੂੰ ਖਤਮ ਕਰਨ ਲਈ ਸੀ.ਐਮ ਭਗਵੰਤ ਮਾਨ
ਜੀ ਨੇ ਕਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਨਵੇਂ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ‘ਤੇ ਪੂਰੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਦੇ ਨਾਲ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਸਖ਼ਤੀ ਨਾਲ ਮਨਾਹੀ ਹੋਵੇਗੀ।

Exit mobile version