‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਅਤੋ ਸਹਿਕਾਰੀ ਬੈਂਕਾਂ ਦੀਆਂ ਮੁਸ਼ਕਲਾਂ ਦੇਖਦਿਂਆਂ 425 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ । ਇਹ ਫੰਡ ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਸਰਕਾਰ ਦੇ ਇਸ ਫੈਸਲੇ ਨਾਲ ਬੈਂਕਾਂ ਅਤੇ ਕਿਸਾਨਾਂ ਦੋਵਾਂ ਨੂੰ ਹੀ ਫਾਇਦਾ ਹੋਵੇਗਾ।
