The Khalas Tv Blog Punjab ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ‘ਚ ਦੇਰੀ ‘ਤੇ ਪੰਜਾਬ ਸਰਕਾਰ ਨੂੰ ਫਟਕਾਰ: ਹਾਈਕੋਰਟ ਨੇ ਪ੍ਰਮੁੱਖ ਸਕੱਤਰ ਨੂੰ ਕੀਤਾ ਤਲਬ
Punjab

ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ‘ਚ ਦੇਰੀ ‘ਤੇ ਪੰਜਾਬ ਸਰਕਾਰ ਨੂੰ ਫਟਕਾਰ: ਹਾਈਕੋਰਟ ਨੇ ਪ੍ਰਮੁੱਖ ਸਕੱਤਰ ਨੂੰ ਕੀਤਾ ਤਲਬ

ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ।

ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਲਈ ਤੈਅ ਕੀਤੀ ਹੈ। ਸਰਕਾਰ (ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ) ਨੂੰ ਅਗਲੀ ਸੁਣਵਾਈ ‘ਤੇ ਇਸ ਮਾਮਲੇ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ।

ਕਾਰਜਕਾਲ ਖਤਮ ਹੋਏ ਦੋ ਸਾਲ ਹੋ ਗਏ ਹਨ

ਬੇਅੰਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਖਤਮ ਹੋਏ ਕਈ ਮਹੀਨੇ ਬੀਤ ਚੁੱਕੇ ਹਨ। ਪਰ ਸਰਕਾਰ ਵੱਲੋਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਕਾਰਨ ਸਾਰੇ ਖੇਤਰਾਂ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਸਾਰੀਆਂ ਕੌਂਸਲਾਂ ਦਾ ਕਾਰਜਕਾਲ ਦਸੰਬਰ 2023 ਵਿੱਚ ਪੂਰਾ ਹੋ ਗਿਆ ਸੀ। ਅਗਸਤ 2023 ਵਿੱਚ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ਅਨੁਸਾਰ 1 ਨਵੰਬਰ 2023 ਤੱਕ ਚੋਣਾਂ ਕਰਵਾਈਆਂ ਜਾਣੀਆਂ ਸਨ। ਪਰ ਅਜਿਹਾ ਨਹੀਂ ਕੀਤਾ ਗਿਆ।

ਚੋਣਾਂ ਨਿਯਮਾਂ ਅਨੁਸਾਰ ਨਹੀਂ ਕਰਵਾਈਆਂ ਗਈਆਂ

ਪਟੀਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਤਰਫੋਂ ਸਰਕਾਰ ਨੂੰ ਚੋਣਾਂ ਕਰਵਾਉਣ ਲਈ 5 ਜੁਲਾਈ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਅਜਿਹੇ ‘ਚ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਚੋਣਾਂ ਦੀ ਮੰਗ ਕੀਤੀ ਹੈ। ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ।

ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੂੰ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। ਅਜਿਹਾ ਕਰਕੇ ਸਰਕਾਰ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਅਧਿਕਾਰਾਂ ਦਾ ਘਾਣ ਕਰ ਰਹੀ ਹੈ।

 

Exit mobile version