ਚੰਡੀਗੜ੍ਹ: ਪੰਜਾਬ ਸਰਕਾਰ ਗੈਰ-ਨਿਵਾਸੀ ਭਾਰਤੀਆਂ (NRIs) ਨੂੰ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਲਈ ਕੇਂਦਰ ਨਾਲ ਗੱਲਬਾਤ ਕਰੇਗੀ। ’ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਬੀਤੇ ਦਿਨ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜੈਯਨ ਨਾਲ ਦੋਵਾਂ ਰਾਜਾਂ ਦੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਮੁੱਦਿਆਂ ’ਤੇ ਮੀਟਿੰਗ ਕੀਤੀ ਹੈ।
ਅੱਜ ਕੇਰਲਾ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ, ਜਿਨ੍ਹਾਂ ਕੋਲ ਐੱਨ.ਆਰ.ਆਈ. ਵਿਭਾਗ ਵੀ ਹੈ, ਨਾਲ ਹੋਈ ਮੀਟਿੰਗ ਦੌਰਾਨ ਐਨ ਆਰ ਆਈਜ਼ ਦੇ ਦੋ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ, ਜਿਨ੍ਹਾਂ ਵੱਲ ਕੇਂਦਰ ਸਰਕਾਰ ਧਿਆਨ ਨਹੀਂ ਦੇ ਰਹੀ-
1. ਐੱਨ.ਆਰ.ਆਈ. ਭਾਰਤ ਵਿੱਚ ਖੇਤੀ ਵਾਲੀ ਜ਼ਮੀਨ ਨਹੀਂ ਖਰੀਦ ਸਕਦੇ, ਕੇਂਦਰ ਸਰਕਾਰ ਨੂੰ ਇਹ ਨਿਯਮ ਬਦਲਣਾ… pic.twitter.com/bkLXXIJtyR— Kuldeep Dhaliwal (@KuldeepSinghAAP) July 26, 2024
ਧਾਲੀਵਾਲ ਨੇ ਕਿਹਾ ਕਿ ਦੋਵੇਂ ਸੂਬੇ ਸਾਂਝੇ ਤੌਰ ’ਤੇ ਕੇਂਦਰ ਕੋਲ ਇਹ ਮਾਮਲਾ ਚੁੱਕਣਗੇ ਤਾਂ ਜੋ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ’ਚ ਬਦਲਾਅ ਕੀਤਾ ਜਾ ਸਕੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਭਾਰਤੀ ਮਿਸ਼ਨਾਂ ਨੂੰ ਸਥਾਨਕ ਭਾਸ਼ਾਵਾਂ ਤੋਂ ਜਾਣੂ ਸਟਾਫ਼ ਦੀ ਭਰਤੀ ਕਰਨੀ ਚਾਹੀਦੀ ਹੈ।